ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਦੋ ਸ਼ਰਾਬ ਤਸਕਰਾਂ ਨੂੰ 17 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਜਦੋਂ ਪੁਲਸ ਨੇ ਜਲੰਧਰ ਬਾਈਪਾਸ ਚੌਕ ਨੇੜੇ ਇਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲਸ ਨੇ ਕਾਰ ਸਵਾਰ ਗੌਰਵ ਦੁਆ ਅਤੇ ਅਨੂਪ ਕੁਮਾਰ, ਜੋ ਕਿ ਸਲੇਮ ਟਾਬਰੀ ਦੇ ਰਹਿਣ ਵਾਲੇ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ੇਸ਼ ਡ੍ਰਾਈਵ ਦੌਰਾਨ ਬਿਨਾਂ ਟਿਕਟ 47000 ਯਾਤਰੀਆਂ ਤੋਂ ਵਸੂਲੇ 3.21 ਕਰੋੜ ਰੁਪਏ
NEXT STORY