ਲੁਧਿਆਣਾ (ਰਾਜ/ਬੇਰੀ)- ਗੈਂਗਸਟਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਸ਼ਹਿਰ ਦੇ ਕਾਰੋਬਾਰੀਆਂ ਨੂੰ ਫਿਰੌਤੀ ਦੀ ਕਾਲ ਕਰ ਰਹੇ ਹਨ। ਇਸੇ ਤਰ੍ਹਾਂ ਇਕ ਮਾਮਲਾ ਥਾਣਾ ਡਵੀਜ਼ਨ ਨੰ. 7 ਦਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਗਰੁੱਪ ਨੇ ਵ੍ਹਟਸਐਪ ਕਾਲ ਕਰ ਕੇ ਸ਼ਹਿਰ ਦੇ ਇਕ ਜਿਊਲਰ ਕਾਰੋਬਾਰੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਨਾ ਦੇਣ ’ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਕਾਰੋਬਾਰੀ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਸਚਿਨ ਵਰਮਾ ਦੀ ਸ਼ਿਕਾਇਤ ’ਤੇ ਅਮ੍ਰਿਤ ਦਾਲਮ ਗਰੁੱਪ ਖਿਲਾਫ ਕੇਸ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਜਿਊਲਰ ਸਚਿਨ ਵਰਮਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਤਾਜਪੁਰ ਰੋਡ ਅਤੇ ਰਾਹੋਂ ਰੋਡ ’ਤੇ ਗੋਲਡ ਜਿਊਲਰੀ ਦਾ ਕਾਰੋਬਾਰ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ 4 ਦਸੰਬਰ 2025 ਨੂੰ ਉਸ ਦੇ ਵ੍ਹਟਸਐਪ ਨੰਬਰ ’ਤੇ ਇਕ ਕਾਲ ਆਈ, ਜੋ ਵਿਦੇਸ਼ੀ ਨੰਬਰ ਤੋਂ ਸੀ। ਕਾਲ ਕਰਨ ਵਾਲੇ ਨੇ ਖੁਦ ਨੂੰ ਅਮ੍ਰਿਤ ਦਾਲਮ ਗਰੁੱਪ ਦਾ ਮੈਂਬਰ ਦੱਸਦੇ ਹੋਏ 1 ਕਰੋੜ ਰੁਪਏ ਦੀ ਮੰਗ ਕੀਤੀ। ਉਸ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਸਚਿਨ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਪੁਲਸ ਇਸ ਮਾਮਲੇ ਵਿਚ ਵ੍ਹਟਸਐਪ ਨੰਬਰ ’ਤੇ ਆਈ ਕਾਲ ਦੀ ਡਿਟੇਲ ਕਢਵਾ ਰਹੀ ਹੈ ਅਤੇ ਕਾਲ ਕਰਨ ਵਾਲੇ ਦੀ ਭਾਲ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਸੰਤ ਸੀਚੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ
NEXT STORY