ਲੁਧਿਆਣਾ (ਹਿਤੇਸ਼, ਵਿੱਕੀ)- ਲੁਧਿਆਣਾ ’ਚ ਮੇਅਰ ਲਈ ਜ਼ਰੂਰਤ ਤੋਂ ਜ਼ਿਆਦਾ ਬਹੁਮਤ ਹਾਸਲ ਕਰਨ ਦੇ ਰੂਪ ’ਚ ਆਮ ਆਦਮੀ ਪਾਰਟੀ ਦੀਆਂ ਖੁਸ਼ੀਆਂ ਨੂੰ ਚੰਦ ਘੰਟਿਆਂ ਦੇ ਅੰਦਰ ਹੀ ਨਜ਼ਰ ਲੱਗ ਗਈ, ਜਿਸ ਕਾਰਨ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਮੌਤ ਹੋਣ ਦੀ ਵਜ੍ਹਾ ਨਾਲ ਨਵੇਂ ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਅਤੇ ਮੇਅਰ ਦੀ ਚੋਣ ਦਾ ਪ੍ਰੋਗਰਾਮ ਪੈਂਡਿੰਗ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਪਟਿਆਲਾ ਅਤੇ ਜਲੰਧਰ ’ਚ ਮੇਅਰ ਬਣਾ ਲਏ ਗਏ ਹਨ, ਜਿਸ ਤੋਂ ਬਾਅਦ 14 ਜਨਵਰੀ ਨੂੰ ਲੁਧਿਆਣਾ ’ਚ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਦੇ ਨਾਲ ਹੀ ਮੇਅਰ ਦੀ ਚੋਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਲਈ ਡਵੀਜ਼ਨਲ ਕਮਿਸ਼ਨਰ ਦੀ ਪੁਸ਼ਟੀ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਤਿਆਰੀਆਂ ਕਰ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ ; ਫ਼ੌਜ ਦੇ ਹੌਲਦਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ
ਇਸ ’ਚ ਮੁੱਖ ਰੂਪ ’ਚ ਨਿਯਮਾਂ ਮੁਤਾਬਕ ਜਨਰਲ ਹਾਊਸ ਦੀ ਮੀਟਿੰਗ ਬੁਲਾਉਣ ਤੋਂ 72 ਘੰਟੇ ਪਹਿਲਾਂ ਕੌਂਸਲਰਾਂ ਨੂੰ ਭੇਜੇ ਜਾਣ ਵਾਲੇ ਨੋਟਿਸ ਵੀ ਬਣਾ ਲਏ ਗਏ ਸਨ, ਪਰ ਕੌਂਸਲਰਾਂ ਨੂੰ ਇਹ ਸਰਕੂਲਰ ਜਾਰੀ ਕਰਨ ਤੋਂ ਪਹਿਲਾਂ ਹੀ ਵਿਧਾਇਕ ਗੋਗੀ ਦੀ ਮੌਤ ਦੀ ਖਬਰ ਆ ਗਈ, ਜਿਸ ਦੇ ਮੱਦੇਨਜ਼ਰ ਨਵੇਂ ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਅਤੇ ਮੇਅਰ ਦੀ ਚੋਣ ਦਾ ਪ੍ਰੋਗਰਾਮ ਪੈਂਡਿੰਗ ਕਰ ਦਿੱਤਾ ਗਿਆ ਹੈ, ਜਿਸ ਦੀ ਪੁਸ਼ਟੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਭਾਵੇਂਕਿ ਅਫਸਰ ਇਹ ਦੱਸਣ ਦੀ ਸਥਿਤੀ ’ਚ ਨਹੀਂ ਹਨ ਕਿ ਨਵੇਂ ਚੁਣੇ ਕੌਂਸਲਰਾਂ ਦੀ ਸਹੁੰ ਚੁਕਾਉਣ ਅਤੇ ਮੇਅਰ ਦੀ ਚੋਣ ਦਾ ਪ੍ਰੋਗਰਾਮ ਕਦੋਂ ਹੋਵੇਗਾ, ਜਿਸ ਲਈ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਡਵੀਜ਼ਨਲ ਕਮਿਸ਼ਨਰ ਵੱਲੋਂ ਨਵੇਂ ਸਿਰੇ ਤੋਂ ਸ਼ਡਿਊਲ ਜਾਰੀ ਕਰਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕੁੱਤਿਆਂ ਨੇ ਖਾ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਪਿਓ ਦੇ ਹੱਥਾਂ 'ਚ ਜਿਗਰ ਦੇ ਟੋਟੇ ਨੇ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੌਕੀਦਾਰ ਨੇ ਸਪੈਸ਼ਲ ਚਾਈਲਡ ਨਾਲ ਕੀਤੀ ਘਿਨੌਣੀ ਹਰਕਤ
NEXT STORY