ਲੁਧਿਆਣਾ/ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਲੁਧਿਆਣਾ ਨਗਰ ਨਿਗਮ ਚੋਣਾਂ ਸੰਬਧੀ ਨੋਟੀਫਿਕੇਸ਼ਨ 3 ਫਰਵਰੀ ਨੂੰ ਜਾਰੀ ਕਰਨ ਦੇ ਸੰਕੇਤ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਗਮ ਚੋਣਾਂ ਦੀ ਤਰੀਕ ਦੇ ਐਲਾਨ ਦੇ ਅਗਲੇ ਹੀ ਦਿਨ ਪੰਜਾਬ ਕਾਂਗਰਸ ਨੇ ਚੋਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਲੁਧਿਆਣਾ ਨਗਰ ਨਿਗਮ ਚੋਣ ਲਈ ਪਾਰਟੀ ਦੇ ਆਬਜ਼ਰਵਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਚੋਣਾਂ ਸੰਧੀ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਬੁੱਧਵਾਰ ਨੂੰ ਲੁਧਿਆਣਾ ਵਿਖੇ ਮੀਟਿੰਗ ਬੁਲਾਈ ਹੈ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਦਾ ਕੰਮ ਪੂਰਾ ਕਰਾਉਂਦੇ ਹੋਏ ਲੁਧਿਆਣਾ ਨਗਰ ਨਿਗਮ ਦੀ ਚੋਣ ਦਾ ਐਲਾਨ ਨਹੀਂ ਕੀਤਾ ਗਿਆ ਸੀ ਕਿਉਂਕਿ ਇੱਥੇ ਵਾਰਡਬੰਦੀ ਦਾ ਕੰਮ ਪੂਰਾ ਨਹੀਂ ਹੋਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤ੍ਰਿਪਤ ਬਾਜਵਾ ਨੂੰ ਪਾਰਟੀ ਵਰਕਰਾਂ ਨਾਲ ਵਿਚਾਰ-ਚਰਚਾ ਦੇ ਆਧਾਰ 'ਤੇ ਚੋਣਾਂ ਲਈ ਅੱਗੇ ਵਧਣ ਦੀ ਹਦਾਇਤ ਦਿੱਤੀ ਹੈ ਤਾਂ ਜੋ ਨਿਗਮ ਚੋਣਾਂ 'ਚ ਪਾਰਟੀ ਦੀ ਜਿੱਤ ਦਾ ਸਿਲਸਿਲਾ ਬਣਿਆ ਰਹੇ।
ਥਰਮਲ ਪਲਾਂਟਾਂ ਨੂੰ ਚਾਲੂ ਰੱਖਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ
NEXT STORY