ਲੁਧਿਆਣਾ (ਸ਼ਿਵਮ)- ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਲਿਜਾਣ ਵਾਲੇ ਮੁਲਜ਼ਮ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸ. ਹਰਸ਼ਵੀਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਨਵਨੀਤ ਨਗਰ ਦੇ ਰਹਿਣ ਵਾਲੇ ਪੀੜਤ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 6 ਅਕਤੂਬਰ ਨੂੰ ਉਹ ਅਤੇ ਉਸ ਦੀ ਪਤਨੀ ਕੰਮ ’ਤੇ ਚਲੇ ਗਏ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਮੰਤਰੀ ਦਾ ਪੰਜਾਬ ਬਾਰੇ ਵੱਡਾ ਐਲਾਨ! Game Changer ਸਾਬਿਤ ਹੋ ਸਕਦੈ ਇਹ ਫ਼ੈਸਲਾ
ਜਦੋਂ ਸ਼ਾਮ ਨੂੰ ਘਰ ਵਾਪਸ ਆਏ ਤਾਂ ਉਸ ਦੀ 16 ਸਾਲਾਂ ਨਾਬਾਲਿਗ ਲੜਕੀ ਘਰ ਵਿਚ ਨਹੀਂ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਨਾਬਾਲਿਗ ਲੜਕੀ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਾ ਲੱਗਾ, ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੀ ਨਾਬਾਲਿਗ ਲੜਕੀ ਨੂੰ ਅਜੇ ਵਰਮਾ ਪੁੱਤਰ ਸੁਖਰਾਮ ਵਰਮਾ ਵਾਸੀ ਨਿਊ ਅਸ਼ੋਕ ਨਗਰ, ਖਜੂਰ ਚੌਕ ਵਿਆਹ ਕਰਨ ਦੀ ਨੀਅਤ ਨਾਲ ਵਰਗਲਾ ਕੇ ਭਜਾ ਲੈ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਇਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੌਜਵਾਨ ਅਜੇ ਵਰਮਾ ਖਿਲਾਫ ਕੇਸ ਦਰਜ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, 16 ਜ਼ਿਲ੍ਹਿਆਂ ਦੇ ਲੋਕਾਂ ਨੂੰ ਹੋਵੇਗਾ ਫਾਇਦਾ
NEXT STORY