ਲੁਧਿਆਣਾ (ਰਾਮ): ਜਮਾਲਪੁਰ ਥਾਣੇ ਦੇ ਅਧੀਨ ਪੈਂਦੇ ਜੀ. ਟੀ. ਬੀ. ਨਗਰ ਮੁੰਡੀਆ ਕਲਾਂ ਵਿਚ ਸ਼ਨੀਵਾਰ ਦੁਪਹਿਰ ਨੂੰ ਦਿਨ-ਦਿਹਾੜੇ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ਆਪਣੀ ਧੀ ਨਾਲ ਘਰ ਵਿਚ ਬੈਠੀ ਸੀ ਕਿ ਇਕ ਆਦਮੀ ਨੇ ਆ ਕੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਧੀ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਲਈ, ਪਰ ਔਰਤ ਦੇ ਸਿਰ ਵਿਚ ਗੋਲੀ ਲੱਗੀ।
ਇਸ ਤੋਂ ਬਾਅਦ ਹਮਲਾਵਰ ਮੌਕੇ ਤੋੰ ਭੱਜ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਗੁਆਂਢੀ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਔਰਤ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਤੁਰੰਤ ਜਮਾਲਪੁਰ ਥਾਣੇ ਨੂੰ ਸੂਚਿਤ ਕੀਤਾ। ਐੱਸ.ਐੱਚ.ਓ. ਬਲਵਿੰਦਰ ਕੌਰ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ।
ਮ੍ਰਿਤਕ ਔਰਤ ਦੀ ਪਛਾਣ ਪੂਨਮ ਪਾਂਡੇ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੂਨਮ ਦੀ ਧੀ ਅਜੇ ਵੀ ਸਹਿਮੀ ਹੋਈ ਹੈ। ਮ੍ਰਿਤਕਾ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਕਾਤਲ ਦੀ ਪਛਾਣ ਕਰਨ ਲਈ ਪੁਲਸ ਫਿਲਹਾਲ ਆਂਢ-ਗੁਆਂਢ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਐੱਚ.ਓ. ਬਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਗੋਲ਼ੀਆਂ ਚੱਲੀਆਂ ਹਨ, ਜੋ ਇਕ ਮਹਿਲਾ ਦੇ ਸਿਰ ਵਿਚ ਲੱਗੀ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਮਹਿਲਾ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ, ਜਿੱਥੇ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਮਿਲੀ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਚੈੱਕ ਕੀਤੇ ਜਾ ਰਹੇ ਹਨ ਤੇ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰ ਲਈ ਜਾਵੇਗੀ।
CM ਮਾਨ ਵੱਲੋਂ ਆਉਣ ਵਾਲੇ ਸਾਲਾਂ 'ਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ
NEXT STORY