ਲੁਧਿਆਣਾ (ਰਾਜ) : ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ਨੇੜੇ ਵੀਰਵਾਰ ਸਵੇਰੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਲੋਕ ਕਾਫੀ ਡਰ ਗਏ ਸਨ ਪਰ ਬਾਅਦ 'ਚ ਪੁਲਸ ਨੇ ਦੱਸਿਆ ਕਿ ਇੱਥੇ ਕਿਸੇ ਤਰ੍ਹਾਂ ਦਾ ਕੋਈ ਧਮਾਕਾ ਨਹੀਂ ਹੋਇਆ ਹੈ। ਧਮਾਕੇ ਦੀ ਅਸਲ ਸੱਚਾਈ ਬਾਰੇ ਦੱਸਦਿਆਂ ਏ. ਸੀ. ਪੀ. ਸਿਵਲ ਲਾਈਨ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਜ਼ਿਲ੍ਹਾ ਕੋਰਟ ਕੰਪਲੈਕਸ ਨੇੜੇ ਕੋਈ ਧਮਾਕਾ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਤਰ੍ਹਾਂ ਦੀ ਅਫ਼ਵਾਹ 'ਤੇ ਯਕੀਨ ਨਾ ਕਰਨ। ਉਨ੍ਹਾਂ ਨੇ ਦੱਸਿਆ ਕਿ ਨਵੀਂ ਕਚਿਹਰੀ 'ਚ ਬਣੇ ਮਾਲਖ਼ਾਨੇ 'ਚ ਵੱਖ-ਵੱਖ ਕੇਸਾਂ 'ਚ ਦੋਸ਼ੀਆਂ ਤੋਂ ਬਰਾਮਦ ਸਮਾਨ ਪਿਆ ਹੋਇਆ ਹੈ। ਇੱਥੋਂ ਵੇਸਟ ਕੱਢ ਕੇ ਰੋਜ਼ਾਨਾ ਦੀ ਤਰ੍ਹਾਂ ਸਫ਼ਾਈ ਮੁਲਾਜ਼ਮਾਂ ਨੇ ਸਫ਼ਾਈ ਕੀਤੀ ਅਤੇ ਕੂੜੇ ਨੂੰ ਇਕ ਥਾਂ ਇਕੱਠਾ ਕਰਕੇ ਅੱਗ ਲਾ ਦਿੱਤੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਵਿਦਿਆਰਥੀਆਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਗੱਲ, ਹੋਏ ਭਾਵੁਕ
ਇਸ ਕੂੜੇ 'ਚ ਇਕ ਕੱਚ ਦੀ ਬੋਤਲ ਸੀ, ਜਿਸ 'ਚ ਕੁੱਝ ਤਰਲ ਪਦਾਰਥ ਭਰਿਆ ਹੋਇਆ ਸੀ। ਅੱਗ ਲੱਗਣ ਦੇ ਕਾਰਨ ਬੋਤਲ 'ਚ ਗੈਸ ਭਰ ਗਈ ਅਤੇ ਇਹ ਫੱਟ ਗਈ। ਬੋਤਲ ਫੱਟਣ ਨਾਲ ਟੁੱਟੇ ਕੱਚ ਕਾਰਨ ਇਕ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦਾ ਧਮਾਕਾ ਨਹੀਂ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਖ਼ਬਰ ਸਾਹਮਣੇ ਆਈ ਸੀ ਕਿ ਲੁਧਿਆਣਾ ਦੇ ਨਿਊ ਕੋਰਟ ਕੰਪਲੈਕਸ ਨੇੜੇ ਧਮਾਕਾ ਹੋ ਗਿਆ ਹੈ, ਜਿਸ ਕਾਰਨ ਲੋਕਾਂ 'ਚ ਹਫੜਾ-ਦਫੜੀ ਅਤੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ
NEXT STORY