ਲੁਧਿਆਣਾ (ਰਾਜ): 'ਜਗ ਬਾਣੀ' ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਸਤਿਗੁਰੂ ਨਗਰ ਵਿਚ ਚੱਲ ਰਹੇ ਨਸ਼ੇ ਦੇ ਧੰਦੇ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾ ਰਿਹਾ ਹੈ। ਅੱਜ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਨ੍ਹਾਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਖ਼ੁਦ ਇਲਾਕੇ ਵਿਚ ਜਾ ਕੇ ਵੱਡਾ ਐਕਸ਼ਨ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਪੂਰੀ ਕੀਤੀ ਗਾਰੰਟੀ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ
ਪੁਲਸ ਕਮਿਸ਼ਨਰ ਦੇ ਆਉਣ ਤੋਂ ਪਹਿਲਾਂ ਸੀ.ਆਈ.ਏ. ਦੀਆਂ ਟੀਮਾਂ ਨੇ ਨਸ਼ਾ ਤਸਕਰ ਦੇ ਘਰ ਦੇ ਤਾਲੇ ਤੋੜੜ ਕੇ ਅੰਦਰੋਂ ਚੈਕਿੰਗ ਕੀਤੀ। ਇਸ ਮਗਰੋਂ ਦੂਜੇ ਇਲਾਕਿਆਂ ਤੋਂ ਉਨ੍ਹਾਂ ਨੂੰ ਕਾਬੂ ਵੀ ਕਰ ਲਿਆ ਗਿਆ। ਇਸ ਕਾਰਵਾਈ ਮਗਰੋਂ ਇਲਾਕੇ ਦੇ ਲੋਕਾਂ ਨੇ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਤਹਿਸੀਲਦਾਰਾਂ ਦੀਆਂ ਬਦਲੀਆਂ ਮਗਰੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਕ ਹੋਰ ਕਦਮ
ਉੱਥੇ ਹੀ ਪੁਲਸ ਕਮਿਸ਼ਨਰ ਨੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਵਿਸਥਾਰ ਨਾਲ ਸਾਰੀ ਸਮੱਸਿਆ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਭਵਿੱਖ ਵਿਚ ਵੀ ਨਸ਼ਾ ਤਸਕਰਾਂ 'ਤੇ ਕਾਰਵਾਈ ਜਾਰੀ ਰੱਖਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਲਾਕੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹ ਤੋਂ ਪੁੱਟ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
NEXT STORY