ਲੁਧਿਆਣਾ (ਅਨਿਲ)- ਕਮਿਸ਼ਨਰੇਟ ਪੁਲਸ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਦੀ ਟੀਮ ਨੇ ਆਟੋ ਗੈਂਗ ਦੇ 2 ਮੁਸਜ਼ਮ ਕਾਬੂ ਕਰਕੇ 3 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਵਧੀਕ ਡਿਪਟੀ ਕਮਿਸ਼ਨਰ ਪੁਲਸ ਜ਼ੋਨ-1 ਸਮੀਰ ਵਰਮਾ PPS ਅਤੇ ਵਧੀਕ ਡਿਪਟੀ ਕਮਿਸ਼ਨਰ ਪੁਲਸ ਸਬ-ਡਵੀਜ਼ਨ ਉੱਤਰੀ ਲੁਧਿਆਣਾ ਦਵਿੰਦਰ ਕੁਮਾਰ PPS ਨੇ ਦੱਸਿਆ ਕਿ, ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਇੰਚਾਰਜ ਚੌਂਕੀ ਐਲਡੀਕੇ ਲੁਧਿਆਣਾ ਦੀ ਟੀਮ ਨੇ ਵਿਸ਼ੇਸ਼ ਮੁਹਿੰਮ ਦੌਰਾਨ ਆਟੋ ਵਿਚ ਸਵਾਰੀਆਂ ਨੂੰ ਬਿਠਾ ਕੇ ਰਸਤੇ ਵਿਚ ਖੋਹ ਕਰਨ ਵਾਲੇ ਆਟੋ ਗੈਂਗ ਦੇ 2 ਦੋਸ਼ੀਆਂ ਮੋਹਿਤ ਉਰਫ ਮਨੂੰ ਅਤੇ ਡਿੰਪਲ ਮੱਕੜ ਉਰਫ ਬੰਟੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਮੋਬਾਇਲ ਫੋਨ ਬਰਾਮਦ ਕੀਤੇ ਹਨ, ਜਦਕਿ ਉਨ੍ਹਾਂ ਦੇ ਸਾਥੀ ਸੁਭਮ ਉਰਫ ਗੋਸਟ ਦੀ ਭਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਮੁਕੱਦਮਾ ਨੰਬਰ 166 ਮਿਤੀ 08-9-25 ਅ/ਧ 304, 3(5) BNS ਤਹਿਤ ਦਰਜ ਕੀਤਾ। ਜਿਸ ਤੋਂ ਬਾਅਦ ਵਾਧਾ ਜੁਰਮ 317(2) ਹੋਇਆ। ਦੋਸ਼ੀ ਮੋਹਿਤ ਉਰਫ ਮਨੂੰ ਦੇ ਖ਼ਿਲਾਫ਼ ਪਹਿਲਾ ਵੀ ਤਿੰਨ ਚੋਰੀ ਦੇ ਮੁਕੱਦਮੇ ਵੱਖ ਵੱਖ ਥਾਣਿਆਂ ਵਿਚ ਦਰਜ ਹਨ। ਦੋਨੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵਾਰਦਾਤਾਂ ਅਤੇ ਫਰਾਰ ਦੋਸ਼ੀ ਬਾਰੇ ਪਤਾ ਲੱਗ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY