ਲੁਧਿਆਣਾ (ਰਾਜ) : ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਤੇ ਰੂਪਨਗਰ ਸਥਿਤ ਇਕ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ ਦੇ ਮਾਮਲੇ ਤੋਂ ਬਾਅਦ ਲੁਧਿਆਣਾ ਪੁਲਸ ਅਲਰਟ ਹੋ ਗਈ ਹੈ। ਪੁਲਸ ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੇ ਥਾਣਿਆਂ ਦੀ ਪੁਲਸ ਨੇ ਖ਼ੁਦ ਸਬ ਡਵੀਜ਼ਨ ਦੇ ਏ. ਸੀ. ਪੀ. ਦੇ ਨਾਲ ਧਾਰਮਿਕ ਥਾਵਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸ਼ਹਿਰ ਦੇ ਮੰਦਰ, ਗੁਰਦੁਆਰਾ, ਮਸਜਿਦ ਅਤੇ ਚਰਚ ਦੀ ਚੈਕਿੰਗ ਕਰਕੇ ਸੀ. ਸੀ. ਟੀ. ਵੀ. ਚੈੱਕ ਕੀਤੇ ਅਤੇ ਉਨ੍ਹਾਂ ਨੂੰ ਸੀ. ਸੀ. ਟੀ. ਵੀ. ਦਰੁੱਸਤ ਕਰਨ ਲਈ ਕਿਹਾ ਹੈ। ਅਸਲ 'ਚ ਮੋਰਿੰਡਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਤੋਂ ਬਾਅਦ ਉਥੋਂ ਦਾ ਮਾਹੌਲ ਖ਼ਰਾਬ ਹੋ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਭਲਕੇ ਛੁੱਟੀ ਦਾ ਐਲਾਨ (ਵੀਡੀਓ)
ਫਿਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪੰਜਾਬ ਪੁਲਸ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ। ਪੁਲਸ ਅਧਿਕਾਰੀਆਂ ਦੇ ਮੁਤਾਬਕ ਸ਼ਹਿਰ 'ਚ ਕਈ ਸੰਵੇਦਨਸ਼ੀਲ ਇਲਾਕਿਆਂ 'ਚ ਪੁਲਸ ਤਾਇਨਾਤ ਕੀਤੀ ਗਈ ਹੈ। ਫਿਰੋਜ਼ਪੁਰ ਰੋਡ ’ਤੇ ਬਣੇ ਸ੍ਰੀ ਦੁਰਗਾ ਮਾਤਾ ਮੰਦਰ, ਸ੍ਰੀ ਕ੍ਰਿਸ਼ਨਾ ਮੰਦਰ, ਸਰਾਭਾ ਨਗਰ ਇਲਾਕੇ 'ਚ ਨਵ ਦੁਰਗਾ ਮੰਦਰ, ਗੁਰਦੁਆਰਾ ਦੁੱਖ ਨਿਵਾਰਣ ਸਾਹਿਬ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਕੈਲਵਰੀ ਚਰਚ, ਸਰਾਭਾ ਨਗਰ ਵਿਚ ਬਣੀ ਚਰਚ ਤੇ ਹੋਰ ਧਾਰਮਿਕ ਥਾਵਾਂ ਦੇ ਬਾਹਰ ਵੀ ਪੁਲਸ ਮੁਲਾਜ਼ਮ ਖ਼ਾਸ ਤੌਰ ’ਤੇ ਤਾਇਨਾਤ ਹਨ। ਸਮੇਂ-ਸਮੇਂ ’ਤੇ ਪੁਲਸ ਫਲੈਗ ਮਾਰਚ ਵੀ ਕਰ ਰਹੀ ਹੈ। ਧਾਰਮਿਕ ਥਾਵਾਂ ਦੇ ਆਸ-ਪਾਸ ਸਾਦੇ ਕੱਪੜਿਆਂ 'ਚ ਪੁਲਸ ਮੁਲਾਜ਼ਮ ਤਾਇਨਾਤ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਪਾਰਟੀ ਦਫ਼ਤਰ 'ਚ ਰੱਖੀ ਜਾਵੇਗੀ ਸ. ਬਾਦਲ ਦੀ ਮ੍ਰਿਤਕ ਦੇਹ, Ambulance ਦੀਆਂ ਤਸਵੀਰਾਂ ਆਈਆਂ ਸਾਹਮਣੇ
ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ
ਧਾਰਮਿਕ ਥਾਵਾਂ ’ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਪੁਲਸ ਅਧਿਕਾਰੀਆਂ ਨੇ ਦੇਖਿਆ। ਸਾਰੀਆਂ ਧਾਰਮਿਕ ਥਾਵਾਂ ਦੇ ਪ੍ਰਬੰਧਕਾਂ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚਾਲੂ ਹਾਲਤ 'ਚ ਰੱਖਣ ਲਈ ਕਿਹਾ ਗਿਆ ਹੈ। ਨਾਲ ਹੀ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਕੈਮਰਿਆਂ ਦੀ ਦਿਸ਼ਾ ਕਿਸ ਵੱਲ ਹੈ ਤਾਂ ਕਿ ਜੇਕਰ ਕੋਈ ਸ਼ਰਾਰਤੀ ਤੱਤ ਮਾਹੌਲ ਖ਼ਰਾਬ ਕਰਨ ਦਾ ਯਤਨ ਕਰੇ ਤਾਂ ਉਹ ਤੁਰੰਤ ਲੋਕੇਸਟ ਹੋ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ
NEXT STORY