ਲੁਧਿਆਣਾ : ਲੁਧਿਆਣਾ 'ਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਵੀ ਕੋਰੋਨਾ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਰਾਕੇਸ਼ ਅਗਰਵਾਲ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਗਾਇਕ 'ਕਰਨ ਔਜਲਾ' ਦੇ ਜੇਲ੍ਹ ਦੌਰੇ ਮਾਮਲੇ 'ਚ ਪਹਿਲੀ ਵਿਕੇਟ ਡਿਗੀ, ਹੁਣ ਹੋ ਸਕਦੀ ਹੈ ਹੋਰ ਵੱਡੀ ਕਾਰਵਾਈ
ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਜਦੋਂ ਉਹ 18 ਅਪ੍ਰੈਲ ਦੀ ਸਵੇਰੇ ਉੱਠੇ ਤਾਂ ਉਨ੍ਹਾਂ ਦੇ ਸਰੀਰ 'ਚ ਦਰਦ ਸੀ। ਉਨ੍ਹਾਂ ਨੂੰ 101 ਬੁਖ਼ਾਰ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਰਾਕੇਸ਼ ਅਗਰਵਾਲ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੁਦ ਨੂੰ ਆਈਸੋਲੇਟ ਕਰਨ ਅਤੇ ਜਲਦ ਤੋਂ ਜਲਦ ਆਪਣਾ ਟੈਸਟ ਕਰਵਾਉਣ।
ਇਹ ਵੀ ਪੜ੍ਹੋ : ਜਗਰਾਓਂ 'ਚ 'ਧੀ' ਨੇ ਜ਼ਹਿਰ ਦੇ ਕੇ ਖ਼ਤਮ ਕੀਤਾ ਪੂਰਾ ਪਰਿਵਾਰ, ਜਾਣੋ ਕੀ ਰਿਹਾ ਕਾਰਨ
ਉਨ੍ਹਾਂ ਦੱਸਿਆ ਕਿ ਵਾਇਰਸ ਦਾ ਦੂਜਾ ਰੂਪ ਬਹੁਤ ਹੀ ਖ਼ਤਰਨਾਕ ਹੈ, ਜਿਸ ਤੋਂ ਹਰ ਕਿਸੇ ਨੂੰ ਆਪਣਾ ਬਚਾਅ ਕਰਨਾ ਚਾਹੀਦਾ ਹੈ।
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਬਾਰੇ ਦਿਓ ਆਪਣੀ ਰਾਏ
ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?
NEXT STORY