ਲੁਧਿਆਣਾ (ਅਨਿਲ)- ਪੁਲਸ ਕਮਿਸ਼ਨਰ ਆਈ. ਪੀ. ਐੱਸ. ਸਵਪਨ ਸ਼ਰਮਾ ਦੀ ਅਗਵਾਈ ਹੇਠ, ਨਸ਼ਾ ਸਮੱਗਲਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਦੇ ਹੋਏ, ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ 2 ਨਸ਼ਾ ਸਮੱਗਲਰਾਂ ਨੂੰ 1 ਕਰੋੜ 35 ਲੱਖ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੱਤਰਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਕ੍ਰਾਈਮ ਰਾਜੇਸ਼ ਸ਼ਰਮਾ ਅਤੇ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸ. ਬੇਅੰਤ ਜੁਨੇਜਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਥਾਣਾ ਜੋਧੇਵਾਲ ਦੇ ਖੇਤਰ ’ਚ ਗੁਰੂ ਵਿਹਾਰ ਰੋਡ ’ਤੇ ਮੌਜੂਦ ਸੀ। ਇਸ ਦੌਰਾਨ ਇਕ ਖਾਸ ਮੁਖ਼ਬਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ 2 ਨਸ਼ਾ ਸਮੱਗਲਰ ਆਪਣੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਲਈ ਐਕਟਿਵਾ ’ਤੇ ਉਕਤ ਖੇਤਰ ’ਚ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਹੁਸ਼ਿਆਰਪੁਰ 'ਚ ਫ਼ਿਰ ਦਿਸੇ 'ਪਾਕਿਸਤਾਨੀ ਡਰੋਨ'? ਜਾਣੋ ਕੀ ਹੈ ਅਸਲ ਸੱਚ
ਇਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਹੌਜ਼ਰੀ ਕੰਪਲੈਕਸ ਨੇੜੇ ਇਕ ਐਕਟਿਵਾ ਕੋਲ ਖੜ੍ਹੇ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਪਿੰਡ ਸੱਜਾਦ ਵਾਲਾ ਮੇਹਰਬਾਨ ਵਜੋਂ ਕੀਤੀ ਗਈ ਹੈ, ਜਦੋਂਕਿ ਦੂਜੇ ਮੁਲਜ਼ਮ ਦੀ ਪਛਾਣ ਦੀਪਕ ਭੱਲਾ ਉਰਫ ਕਾਲਾ ਪੁੱਤਰ ਯਸ਼ਪਾਲ ਭੱਲਾ ਵਾਸੀ ਨਿਊ ਨੰਦਾ ਕਾਲੋਨੀ ਜੋਧੇਵਾਲ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋਵਾਂ ਵਿਰੁੱਧ ਜੋਧੇਵਾਲ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਸਮੱਗਲਰਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 1 ਕਰੋੜ 35 ਲੱਖ ਰੁਪਏ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: 'ਜੰਗ' ਦੇ ਹਾਲਾਤ 'ਚ ਸਕੂਲ ਦੇ ਮੁਲਾਜ਼ਮ ਨੂੰ ਇਕ ਗਲਤੀ ਪੈ ਗਈ ਭਾਰੀ! ਫ਼ੌਜ ਤਕ ਪਹੁੰਚਿਆ ਮਾਮਲਾ
ਕ੍ਰਾਈਮ ਬ੍ਰਾਂਚ ਦੇ ਏ. ਸੀ. ਪੀ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀਪਕ ਭੱਲਾ ਪਿਛਲੇ ਕਈ ਸਾਲਾਂ ਤੋਂ ਨਸ਼ਾ ਸਮੱਗਲਿੰਗ ’ਚ ਸ਼ਾਮਲ ਹੈ, ਜਿਸ ਖਿਲਾਫ ਪਹਿਲਾਂ 11 ਨਵੰਬਰ 2021 ਨੂੰ ਟਿੱਬਾ ਥਾਣੇ ’ਚ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ 5 ਮਾਰਚ 2024 ਨੂੰ ਲਾਡੋਵਾਲ ਥਾਣੇ ’ਚ ਵੀ ਨਸ਼ਾ ਸਮੱਗਲਿੰਗ ਦਾ ਦੂਜਾ ਮਾਮਲਾ ਦਰਜ ਕੀਤਾ ਗਿਆ ਸੀ, ਜੋ 5 ਮਾਰਚ 2024 ਨੂੰ ਜ਼ਮਾਨਤ ’ਤੇ ਜੇਲ ਤੋਂ ਬਾਹਰ ਆਇਆ ਸੀ ਅਤੇ ਬਾਹਰ ਆਉਣ ਤੋਂ ਬਾਅਦ ਮੁਲਜ਼ਮ ਨੇ ਦੁਬਾਰਾ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ, ਤਾਂ ਜੋ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ ਕਿ ਉਹ ਹੈਰੋਇਨ ਕਿਥੋਂ ਲਿਆਏ ਸਨ ਅਤੇ ਕਿਸ ਨੂੰ ਵੇਚਣ ਜਾ ਰਹੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੁਰਕੀ ਤੋਂ ਆਪਰੇਟ ਹੁੰਦੇ ਗਿਰੋਹ ਦੇ 3 ਮੈਂਬਰ ਪੰਜਾਬ 'ਚ ਗ੍ਰਿਫ਼ਤਾਰ, ਕਰੋੜਾਂ ਰੁਪਿਆ ਬਰਾਮਦ
NEXT STORY