ਲੁਧਿਆਣਾ (ਅਨਿਲ/ਰਾਜ): ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਨੇ ਜੰਮੂ-ਕਸ਼ਮੀਰ ਵਿਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਸ ਨੇ ਗੌਤਮ ਪੁੰਨੀਆਂ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਨੇ ਆਪਣੇ ਹੋਰ ਸਾਥੀਆਂ ਨਾਲ ਮਿਲੀਭੁਗਤ ਕਰਕੇ ਇਕ ਸੀਨੀਅਰ ਸਿਟੀਜ਼ਨ ਨੂੰ ਡਿਜ਼ੀਟਲ ਅਰੇਸਟ ਹੋਣ ਦਾ ਡਰ ਦਿਖਾ ਕੇ ਧੋਖੇ ਨਾਲ ਕਰੀਬ 20 ਲੱਖ ਰੁਪਏ ਆਪਣੇ ਖਾਤੇ ਵਿਚ ਟਰਾਂਸਫਰ ਕਰਵਾ ਕੇ ਠੱਗੀ ਮਾਰੀ ਸੀ।
ਮੁਲਜ਼ਮ ਨੂੰ 9 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ 10 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਇਸ ਮਾਮਲੇ ਨਾਲ ਸੰਬੰਧਿਤ ਹੋਰ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਮਾਮਲੇ ਨਾਲ ਸਬੰਧਤ ਡਿਜ਼ੀਟਲ ਸਬੂਤਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈl
ਬਟਾਲਾ ’ਚ ਖੂਨੀ ਵਾਰਦਾਤ, ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
NEXT STORY