ਲੁਧਿਆਣਾ (ਮੁਨੀਸ਼) : ਇੱਥੇ ਬੀਤੇ ਦਿਨ ਰਿਕਸ਼ਾ ਚਾਲਕ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਲੁਧਿਆਣਾ ਪੁਲਸ ਨੇ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲਸ ਨੇ 3 ਘੰਟਿਆਂ ਦੇ ਅੰਦਰ ਹੀ ਦੋਸ਼ੀ ਨੂੰ ਕਾਬੂ ਕਰ ਲਿਆ। ਦੱਸ ਦਈਏ ਕਿ ਲੁਧਿਆਣਾ ਦੇ ਭਾਰਤ ਨਗਰ ਚੌਂਕ ਨੇੜੇ ਲੱਕੜ ਦੀ ਦੁਕਾਨ ਦੇ ਬਾਹਰ ਸੁੱਤੇ ਰਿਕਸ਼ਾ ਚਾਲਕ 'ਤੇ ਪੱਥਰਾਂ ਨਾਲ ਵਾਰ ਕੀਤਾ ਗਿਆ ਸੀ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਨਾਂ ਪੈਸੇ ਖ਼ਰਚੇ ਹੀ ਦਿਖੇ Hill Station ਦੇ ਨਜ਼ਾਰੇ, ਲੋਕਾਂ ਦੀਆਂ ਲੱਗੀਆਂ ਮੌਜਾਂ (ਤਸਵੀਰਾਂ)
ਇਸ ਤੋਂ ਬਾਅਦ ਪੁਲਸ ਨੇ ਸੀ. ਸੀ. ਟੀ. ਵੀ. ਦੇ ਆਧਾਰ 'ਤੇ ਦੋਸ਼ੀ ਗੁਰਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ। ਉਧਰ ਇਸ ਬਾਬਤ ਜਾਣਕਾਰੀ ਸਾਂਝੀ ਕਰਦੇ ਹੋਏ ਏ. ਡੀ. ਸੀ. ਪੀ. ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਕਿ ਮ੍ਰਿਤਕ ਪੱਪੂ ਦੇ ਨਾਲ ਹੀ ਗੁਰਵਿੰਦਰ ਸਿੰਘ ਨਾਮਕ ਵਿਅਕਤੀ ਸੌਂਦਾ ਸੀ, ਜੋ ਕੂੜਾ ਚੁੱਕਣ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ
ਇਹ ਦੋਵੇਂ ਹੀ ਸੜਕ 'ਤੇ ਇੱਕ ਲੱਕੜ ਦੀ ਦੁਕਾਨ ਬਾਹਰ ਸੌਂਦੇ ਸਨ ਅਤੇ ਰਾਤ ਦੇ ਸਮੇਂ ਇਕੱਠੇ ਹੀ ਬੱਸ ਅੱਡੇ ਤੋਂ ਨਿਕਲੇ। ਜਦੋਂ ਭਾਰਤ ਨਗਰ ਚੌਂਕ ਨੇੜੇ ਦੋਵੇਂ ਹੀ ਲੱਕੜ ਦੀ ਦੁਕਾਨ ਦੇ ਬਾਹਰ ਪਹੁੰਚੇ ਤਾਂ ਉੱਥੇ ਇਨ੍ਹਾਂ ਵਿਚਾਲੇ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਗੁਰਵਿੰਦਰ ਸਿੰਘ ਨੇ ਪੱਥਰ ਚੁੱਕ ਕੇ ਰਿਕਸ਼ਾ ਚਾਲਕ ਪੱਪੂ ਦੇ ਸਿਰ ਵਿੱਚ ਮਾਰਿਆ। ਇਸ ਤੋਂ ਬਾਅਦ ਪੱਪੂ ਦੀ ਮੌਤ ਹੋ ਗਈ। ਪੁਲਸ ਨੇ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋਸ਼ੀ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PPR ਵਾਇਰਸ ਨੇ ਉਜਾੜਿਆ ਪਰਿਵਾਰ, ਪੁੱਤਾਂ ਵਾਂਗ ਪਾਲ਼ੀਆਂ 200 ਦੇ ਕਰੀਬ ਬੱਕਰੀਆਂ ਦੀ ਮੌਤ
NEXT STORY