ਲੁਧਿਆਣਾ (ਗਣੇਸ਼): ਲੁਧਿਆਣਾ ਦੇ ਲੋਕਾਂ ਨੇ ਨਗਰ ਨਿਗਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਅਨੋਖ਼ਾ ਢੰਗ ਅਪਨਾਇਆ। ਉਨ੍ਹਾਂ ਨੇ ਆਪਣੇ ਮੂੰਹ 'ਤੇ ਚਪੇੜਾਂ ਮਾਰ ਕੇ ਅਤੇ ਪਿੱਟ ਸਿਆਪਾ ਕਰ ਕੇ ਪਾਰਕਾਂ ਦੀ ਸਫ਼ਾਈ ਨਾ ਹੋਣ 'ਤੇ ਰੋਸ ਪ੍ਰਗਟ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀਆਂ ਦਾ ਰਾਜ! 30 ਸਾਲਾਂ ਤੋਂ ਬਣ ਰਹੇ ਸਰਪੰਚ
ਸਲੇਮ ਟਾਬਰੀ ਵਿਖੇ ਭਾਜਪਾ ਆਗੂ ਅਮਿਤ ਸ਼ਰਮਾ ਦੀ ਅਗਵਾਈ ਵਿਚ ਲੋਕਾਂ ਨੇ ਇਹ ਪ੍ਰਦਰਸ਼ਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਿਤ ਸ਼ਰਮਾ ਨੇ ਦੱਸਿਆ ਕਿ ਕਾਫੀ ਲੰਬੇ ਸਮੇਂ ਤੋਂ ਇਲਾਕੇ ਵਿਚ ਪਾਰਕ ਦੀ ਸਫਾਈ ਨਾ ਹੋਣ ਕਰਕੇ ਇਲਾਕੇ ਦੇ ਲੋਕ ਪਰੇਸ਼ਾਨ ਹਨ। ਜਗ੍ਹਾ-ਜਗ੍ਹਾ ਗੰਦਗੀ ਪਈ ਹੋਈ ਹੈ, ਪਰ ਨਗਰ ਨਿਗਮ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਕਾਰਪੋਰੇਸ਼ਨ ਨੂੰ ਸਿੱਧੇ ਤੌਰ 'ਤੇ ਚੇਤਾਵਨੀ ਦਿੱਤੀ ਗਈ ਕਿ ਜੇ ਆਉਣ ਵਾਲੇ ਦਿਨਾਂ ਵਿਚ ਪਾਰਕਾਂ ਦੀ ਸਫਾਈ ਨਾ ਹੋਈ ਤਾਂ ਭਾਜਪਾ ਦੀ ਸਮੂਹ ਲੀਡਰਸ਼ਿਪ ਅਤੇ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਕਾਰਪੋਰੇਸ਼ਨ ਦਾ ਘਿਰਾਓ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਦੁਖਦ ਘਟਨਾ, ਤਿੰਨ ਪੁੱਤਾਂ ਨੇ ਜਨਮ ਲੈਂਦਿਆਂ ਹੀ ਤੋੜਿਆ ਦਮ, ਦੁੱਖ 'ਚ ਮਾਂ ਨੇ ਵੀ ਤਿਆਗੇ ਪ੍ਰਾਣ
NEXT STORY