ਲੁਧਿਆਣਾ (ਗੌਤਮ) : ਉੱਤਰੀ ਰੇਲਵੇ ਦਾ ‘ਏ ਗ੍ਰੇਡ’ ਕਹਾਉਣ ਵਾਲਾ ਲੁਧਿਆਣਾ ਰੇਲਵੇ ਸਟੇਸ਼ਨ ਇਸ ਸਮੇਂ ਮਾੜੇ ਪ੍ਰਬੰਧਾਂ ਦਾ ਸ਼ਿਕਾਰ ਬਣਿਆ ਹੋਇਆ ਹੈ। ਰੇਲਵੇ ਵਿਭਾਗ ਵੱਲੋਂ ਟ੍ਰੇਨਾਂ ਦੇ ਆਉਣ ਸਮੇਂ ਭੀੜ ਨੂੰ ਕਾਬੂ ਕਰਨ ਲਈ ਨਾ ਤਾਂ ਕੋਈ ਉਚਿਤ ਪ੍ਰਬੰਧ ਦਿਖਾਈ ਦਿੰਦਾ ਹੈ ਅਤੇ ਨਾ ਹੀ ਪਲੇਟਫਾਰਮਾਂ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਪੁਖਤਾ ਇੰਤਜ਼ਾਮ ਹਨ। ਹਾਲਾਤ ਇੰਨੇ ਮਾੜੇ ਹਨ ਕਿ ਟ੍ਰੇਨਾਂ ਦਾ ਇੰਤਜ਼ਾਰ ਕਰਨ ਵਾਲੇ ਯਾਤਰੀਆਂ ਦੇ ਬੈਠਣ ਲਈ ਵੀ ਕੋਈ ਖਾਸ ਪ੍ਰਬੰਧ ਨਹੀਂ ਕੀਤੇ ਗਏ। ਸਥਿਤੀ ਇਹ ਹੈ ਕਿ ਟ੍ਰੇਨ ਆਉਣ ਤੋਂ ਬਾਅਦ ਫੁੱਟ-ਓਵਰਬ੍ਰਿਜ ’ਤੇ ਇਕ ਤੋਂ ਦੂਜੇ ਪਲੇਟਫਾਰਮ ’ਤੇ ਜਾਣ ਵਾਲੇ ਯਾਤਰੀਆਂ ਦੀ ਭਾਰੀ ਭੀੜ ਲੱਗ ਜਾਂਦੀ ਹੈ। ਭਾਰੀ ਸਾਮਾਨ ਚੁੱਕੀ ਫਿਰਦੇ ਯਾਤਰੀਆਂ ਨੂੰ ਇਸ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮੌਜੂਦਾ ਸਮੇਂ ’ਚ ਸਿਰਫ ਇਕ ਹੀ ਫੁੱਟ-ਓਵਰਬ੍ਰਿਜ ਮੁੱਖ ਰੂਪ ’ਚ ਕੰਮ ਕਰ ਰਿਹਾ ਹੈ, ਜਦੋਂਕਿ ਦੂਜੇ ਪੁਲ ਰਾਹੀਂ ਸਾਰੇ ਪਲੇਟਫਾਰਮਾਂ ’ਤੇ ਆਉਣਾ-ਜਾਣਾ ਸੰਭਵ ਨਹੀਂ ਹੈ। ਹੈਰਾਨੀ ਦੀ ਗੱਲ ਹੈ ਕਿ ਵੀ. ਆਈ. ਪੀ. ਟ੍ਰੇਨਾਂ ਦੇ ਆਉਣ ਸਮੇਂ ਵੀ ਭੀੜ ਦਾ ਇਹੀ ਆਲਮ ਰਹਿੰਦਾ ਹੈ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਯਾਤਰੀਆਂ ਦਾ ਦੋਸ਼ ਹੈ ਕਿ ਸੁਰੱਖਿਆ ਦੇ ਨਾਂ ’ਤੇ ਸਿਰਫ ਐਂਟਰੀ ਗੇਟ ’ਤੇ ਹੀ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਦੋਂਕਿ ਪਲੇਟਫਾਰਮਾਂ ’ਤੇ ਕੋਈ ਵੀ ਸੁਰੱਖਿਆ ਕਰਮੀ ਨਜ਼ਰ ਨਹੀਂ ਆਉਂਦਾ। ਇਹ ਲਾਪ੍ਰਵਾਹੀ ਉਦੋਂ ਹੋ ਰਹੀ ਹੈ ਜਦੋਂ ਆਏ ਦਿਨ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਅਜਿਹੀ ਕਿਸੇ ਵੀ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਹਿਜ਼ ਕੁਝ ਸਮੇਂ ਲਈ ਚੈਕਿੰਗ ਕਰ ਕੇ ਆਪਣੀ ਡਿਊਟੀ ਦੀ ਖਾਨਾਪੂਰਤੀ ਕਰ ਦਿੱਤੀ ਜਾਂਦੀ ਹੈ। ਸ਼ਤਾਬਦੀ ਐਕਸਪ੍ਰੈੱਸ ਵਰਗੀਆਂ ਵੀ. ਆਈ. ਪੀ. ਟ੍ਰੇਨਾਂ ’ਚ ਸਫਰ ਕਰਨ ਵਾਲੇ ਕਾਰੋਬਾਰੀਆਂ ਅਨੁਸਾਰ, ਰੇਲਵੇ ਵਿਭਾਗ ਨੂੰ ਯਾਤਰੀਆਂ ਦੀ ਸੁਰੱਖਿਆ ਅਤੇ ਭੀੜ ’ਤੇ ਕਾਬੂ ਪਾਉਣ ਲਈ ਫੌਰੀ ਅਤੇ ਉਚਿਤ ਕਦਮ ਚੁੱਕਣੇ ਚਾਹੀਦੇ ਹਨ।
ਕੀ ਕਹਿਣੈ ਅਧਿਕਾਰੀਆਂ ਦਾ
ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਲੇਟਫਾਰਮ ਹੁਣੇ ਚਾਲੂ ਕੀਤੇ ਗਏ ਹਨ ਅਤੇ ਭੀੜ ਨੂੰ ਕਾਬੂ ਕਰਨ ਲਈ ਇਕ ਪਲੇਟਫਾਰਮ ’ਤੇ 3 ਘੰਟੇ ਦੇ ਸਮੇਂ ’ਚ ਇਕ ਹੀ ਟ੍ਰੇਨ ਦਾ ਠਹਿਰਾਅ ਯਕੀਨੀ ਬਣਾਇਆ ਜਾ ਰਿਹਾ ਹੈ। ਸਟੇਸ਼ਨ ’ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਅਜੇ ਇਕ ਹੀ ਪੁਲ ਚਾਲੂ ਹੈ ਪਰ ਆਉਣ ਵਾਲੇ ਸਮੇਂ ’ਚ 4 ਪੁਲ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹੀਦਾਂ ਦੇ ਸ਼ਤਾਬਦੀ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੰਦੇ ਹਨ : ਜਥੇਦਾਰ ਗੜਗੱਜ
NEXT STORY