ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਬਲੇਨੋ ਅਤੇ ਇਨੋਵਾ ਕਾਰਾਂ ਵਿਚ ਭਿਆਨਕ ਟੱਕਰ ਹੋ ਜਾਣ ਕਾਰਨ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇੱਕ ਕੁੜੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਬਲੇਨੋ ਕਾਰ ਵਿਚ ਸਵਾਰ ਲੋਕ ਜਨਮਦਿਨ ਦੀ ਪਾਰਟੀ ਮਨਾਉਣ ਲਈ ਗਏ ਸਨ, ਜਿਸ ਤੋਂ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ।
ਪੜ੍ਹੋ ਇਹ ਵੀ - ਕਰੋੜਪਤੀ ਬਣ ਸਕਦਾ ਤੁਹਾਡਾ ਬੱਚਾ, ਸਿਖਾਓ ਇਹ ਤਰੀਕੇ, ਜ਼ਿੰਦਗੀ 'ਚ ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ
ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਦੇ ਸਮੇਂ ਵੇਰਕਾ ਕੱਟ ਨੇੜੇ ਵਾਪਰਿਆ ਹੈ। ਹਾਦਸੇ ਦੌਰਾਨ ਬਲੇਨੋ ਅਤੇ ਇਨੋਵਾ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਜ਼ੋਰਦਾਰ ਟੱਕਰ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਦੌਰਾਨ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸੜਕ ਹਾਦਸੇ ਦੇ ਦੌਰਾਨ ਘਰ ਵਿੱਚ ਸਵਾਰ ਇੱਕ ਵਿਦੇਸ਼ੀ ਕੁੱਤਾ ਵੀ ਮਾਰਿਆ ਗਿਆ।
ਪੜ੍ਹੋ ਇਹ ਵੀ - 4 ਗਰਲਫ੍ਰੈਂਡ, 3 ਪ੍ਰੇਗਨੇਂਟ ਤੇ SDM ਨੂੰ ਜੜ੍ਹਿਆ ਥੱਪੜ..., AI ਨਾਲ ਬਣੇ ਫਰਜ਼ੀ IAS ਦਾ ਕਾਰਾ ਉੱਡਾ ਦੇਵੇਗਾ ਤੁਹਾਡੇ
ਮਨਰੇਗਾ ਦਾ ਨਾਂ ਬਦਲਣ 'ਤੇ ਕਾਂਗਰਸ ਦਾ ਪ੍ਰਦਰਸ਼ਨ! ਰਾਜਾ ਵੜਿੰਗ ਬੋਲੇ-ਕੇਂਦਰ ਕਰ ਰਹੀ ਗ਼ਰੀਬਾਂ ਨਾਲ ਧੱਕਾ
NEXT STORY