ਲੁਧਿਆਣਾ (ਰਿੰਕੂ): ਦੇਸ਼ ਵਿਚ ਦਲਿਤਾਂ 'ਤੇ ਰੋਜ਼ਾਨਾ ਹੋ ਰਹੇ ਅੱਤਿਆਚਾਰਾਂ ਵਿਰੁੱਧ ਮਹਾਨਗਰ ਵਿਚ ਦਿਨ ਭਰ ਵਿਰੋਧ ਪ੍ਰਦਰਸ਼ਨ ਜਾਰੀ ਰਹੇ। ਇਸ ਦੌਰਾਨ, ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਸਥਾਨਕ ਆਰ.ਐੱਸ.ਐੱਸ. ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਮੈਂਬਰਾਂ ਦੀ ਪੁਲਸ ਨਾਲ ਝੜਪ ਹੋ ਗਈ। ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਨੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਦੇ ਪਰਿਵਾਰ ਲਈ ਇਨਸਾਫ਼ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਅਤੇ ਸੂਬਾਈ ਅਧਿਕਾਰੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਬਿਜਲੀ ਸਪਲਾਈ! ਕੱਟੇ ਜਾ ਰਹੇ ਕੁਨੈਕਸ਼ਨ
ਅੰਮ੍ਰਿਤਸਰ: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 3 ਕਾਰਕੁਨ ਗ੍ਰਿਫਤਾਰ
NEXT STORY