ਸਮਰਾਲਾ (ਵੈੱਬ ਡੈਸਕ): ਕੁਝ ਦਿਨ ਪਹਿਲਾਂ ਜਲੰਧਰ 'ਚ ਇਕ ਵਿਅਕਤੀ ਵੱਲੋਂ ਗੁਆਂਢ 'ਚ ਰਹਿੰਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਦੇ ਮਾਮਲੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਹੁਣ ਲੁਧਿਆਣਾ ਦੇ ਸਮਰਾਲਾ ਤੋਂ ਵੀ ਇਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ 6 ਸਾਲਾ ਮਾਸੂਮ ਬੱਚੀ ਦੇ ਨਾਲ ਪਰਿਵਾਰ ਦੇ ਕਿਸੇ ਜੀਅ ਵੱਲੋਂ ਹੀ ਗੰਦੀ ਕਰਤੂਤ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਸਮਰਾਲਾ ਦੇ ਨੇੜਲੇ ਪਿੰਡ ’ਚ 6 ਸਾਲਾ ਬੱਚੀ ਨਾਲ ਜ਼ਬਰ-ਜਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਇਹ ਘਿਨੌਣਾ ਕੰਮ ਕਰਨ ਵਾਲਾ ਨੌਜਵਾਨ ਪੀੜਤਾ ਦਾ ਪਰਿਵਾਰਕ ਮੈਂਬਰ ਹੀ ਹੈ। ਪੁਲਸ ਨੇ ਇਸ ਮਾਮਲੇ ’ਚ ਪੋਕਸੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
CM ਮਾਨ ਨੇ ਜਾਪਾਨ 'ਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
NEXT STORY