ਸਾਹਨੇਵਾਲ (ਜਗਰੂਪ)- ਹਵਸ ਦੀ ਅੱਗ ’ਚ ਅੰਨ੍ਹੇ ਹੋਏ ਇਕ ਹਵਸ਼ੀ ਭੇੜੀਏ ਨੇ ਦੋਸਤੀ ਦੇ ਰਿਸ਼ਤੇ ਨੂੰ ਦਾਗਦਾਰ ਕਰਦੇ ਹੋਏ ਆਪਣੇ ਹੀ ਦੋਸਤ ਦੀ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਬਾਰੇ ਪੀੜਤਾ ਨੇ ਆਪਣੀ ਮਾਂ ਨੂੰ ਰੋਂਦੇ ਹੋਏ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਸ਼ਿਕਾਇਤ ਮਿਲਣ ’ਤੇ ਥਾਣਾ ਸਾਹਨੇਵਾਲ ਦੀ ਪੁਲਸ ਨੇ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ।
ਨਾਬਾਲਗਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੇ ਰੋਂਦੇ ਹੋਏ ਦੱਸਿਆ ਕਿ ਸੋਨੂੰ ਚਾਚਾ, ਜੋ ਪੀੜਤਾ ਦੇ ਪਿਤਾ ਦਾ ਦੋਸਤ ਹੈ, ਘਰ ਆਇਆ ਅਤੇ ਨਾਬਾਲਗਾ ਨੂੰ ਇਹ ਕਹਿ ਕੇ ਨਾਲ ਲੈ ਗਿਆ ਕਿ ਉਸ ਦੇ ਪਿਤਾ ਨੇ ਦੁਕਾਨ ਤੋਂ ਦੁੱਧ ਲੈ ਕੇ ਆਉਣ ਲਈ ਕਿਹਾ ਹੈ। ਸੋਨੂੰ ਪੀੜਤਾ ਨੂੰ ਨਹਿਰ ਦੇ ਨੇੜੇ ਇਕ ਬੇਆਬਾਦ ਕਮਰੇ ’ਚ ਲੈ ਗਿਆ, ਜਿਥੇ ਜ਼ਬਰਦਸਤੀ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਫਿਰ ਗਲਾ ਦਬਾਉਂਦੇ ਹੋਏ ਧਮਕਾਇਆ ਕਿ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਉਹ ਪੀੜਤਾ ਅਤੇ ਉਸ ਦੇ ਮਾਤਾ-ਪਿਤਾ ਨੂੰ ਮਰਵਾ ਦੇਵੇਗਾ।
ਇਸ ਤੋਂ ਬਾਅਦ ਸੋਨੂੰ ਪੀੜਤਾ ਨੂੰ ਘਰ ਛੱਡ ਕੇ ਫਰਾਰ ਹੋ ਗਿਆ। ਥਾਣਾ ਪੁਲਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ ’ਤੇ ਸੋਨੂੰ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਖੇੜੀ, ਜ਼ਿਲਾ ਕੈਥਲ, ਹਰਿਆਣਾ ਹਾਲ ਵਾਸੀ ਪ੍ਰੇਮ ਨਗਰ, ਕੰਗਣਵਾਲ, ਲੁਧਿਆਣਾ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਕਰਦੇ ਹੋਏ ਸੋਨੂੰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕੀਤੀ ਹੈ।
ਲੁਧਿਆਣਾ 'ਚ ਖੂਨੀ ਝੜਪ! ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀ.ਸੀ.ਟੀ.ਵੀ. ਵਾਇਰਲ
NEXT STORY