ਲੁਧਿਆਣਾ (ਨਰਿੰਦਰ) - ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ 'ਚ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਜ਼ਬਰਦਸਤ ਧਮਾਕਾ ਦੇ ਖਿਲਾਫ ਸ਼ਿਵਸੈਨਾ ਹਿੰਦ ਵਲੋਂ ਲੁਧਿਆਣਾ 'ਚ ਪਾਕਿ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਾਕਿ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਆਗੂਆਂ ਨੇ ਕਿਹਾ ਕਿ ਖੂਫਿਆ ਸੂਚਨਾ ਮਿਲਣ ਦੇ ਬਾਵਜੂਦ ਵੀ ਸੁਰੱਖਿਆ ਏਜੰਸੀਆਂ ਹਮਲੇ ਨੂੰ ਰੋਕਣ 'ਚ ਨਾ-ਕਾਮਯਾਬ ਸਿੱਧ ਹੋ ਰਹੀਆਂ ਹਨ।
ਦੱਸ ਦੇਈਏ ਕਿ ਅੰਮ੍ਰਿਤਸਰ ਧਮਾਕੇ ਤੋਂ ਬਾਅਦ ਲੁਧਿਆਣਾ ਦੇ ਭਾਰਤ ਨਗਰ ਚੌਕ ਸਥਿਤ ਬਣੇ ਸੰਤ ਨਿਰੰਕਾਰੀ ਭਵਨ ਦੇ ਬਾਹਰ ਭਾਰੀ ਮਾਤਰਾ 'ਚ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਸ ਵਲੋਂ ਪੂਰੇ ਸ਼ਹਿਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਸੁਰੱਖਿਆ ਦਾ ਪੂਰਾ ਇੰਤਜਾਮ ਕਰ ਦਿੱਤਾ ਗਿਆ ਅਤੇ ਸਟੇਸ਼ਨ 'ਤੇ ਆ ਰਹੇ ਯਾਤਰੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਅੰਮ੍ਰਿਤਸਰ ਧਮਾਕੇ ਤੋਂ ਬਾਅਦ ਫਿਰੋਜ਼ਪੁਰ ਦੇ ਸੰਤ ਨਿਰੰਕਾਰੀ ਭਵਨਾਂ ਵਧਾਈ ਚੌਕਸੀ
NEXT STORY