ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਜੱਸੀਆ ਰੋਡ 'ਤੇ ਬੀਤੀ ਰਾਤ ਲੁਟੇਰਿਆਂ ਨੇ ਇਕ ਕਰਿਆਨੇ ਦੀ ਦੁਕਾਨ ਤੋਂ 2 ਲੱਖ ਰੁਪਏ ਲੁੱਟ ਲਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੁਰਿੰਦਰ ਸਿੰਘ ਤੇ ਉਸ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ 10 ਵਜੇ ਉਹ ਆਪਣੀ ਦੁਕਾਨ ਬੰਦ ਕਰ ਰਹੇ ਸਨ ਤੇ ਇਸੇ ਦੌਰਾਨ ਦੁਕਾਨ ਦੇ ਅੰਦਰ ਚਾਰ ਅਣਪਛਾਤੇ ਨੌਜਵਾਨ ਪਿਸਤੌਲ ਤੇ ਦਾਤ ਲੈ ਕੇ ਦਾਖ਼ਲ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ
ਇਸ ਮਗਰੋਂ ਲੁਟੇਰੇ ਨੇ ਉਸ ਦੇ ਪਿਤਾ 'ਤੇ ਦਾਤ ਨਾਲ ਹਮਲਾ ਕਰ ਦਿੱਤਾ ਤੇ ਕਾਊਂਟਰ ਉੱਪਰ ਪਈ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਦੁਕਾਨ ਦੇ ਅੰਦਰ ਗੋਲ਼ੀਆਂ ਚਲਾ ਦਿੱਤੀਆਂ। ਇਸ ਮਗਰੋਂ ਉਨ੍ਹਾਂ ਨੇ ਕਾਊਂਟਰ ਹੇਠਾਂ ਬੈਠ ਕੇ ਆਪਣੀ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਇਕ ਲੁਟੇਰੇ ਨੂੰ ਕਾਬੂ ਕੀਤਾ ਗਿਆ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਵਾਈਆਂ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
NEXT STORY