ਲੁਧਿਆਣਾ (ਸਿਆਲ): ਲੁਧਿਆਣਾ ਦੀ ਬਾਂਸ ਮੰਡੀ ਨੇੜੇ ਇਕ ਦੁਕਾਨਦਾਰ ਨੇ ਸਵੇਰੇ-ਸਵੇਰੇ ਦੁਕਾਨ 'ਤੇ ਆ ਕੇ ਖ਼ੁਦਕੁਸ਼ੀ ਕਰ ਲਈ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਸੀ, ਪਰ ਉੱਥੇ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੂੰ 'ਪੰਡਿਤ ਜੀ' ਵਜੋਂ ਜਾਣਿਆ ਜਾਂਦਾ ਸੀ ਤੇ ਉਹ ਬਾਂਸ ਮੰਡੀ ਨੇੜੇ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ Good News! ਮਾਨ ਸਰਕਾਰ ਵੱਲੋਂ ਖ਼ਾਤਿਆਂ 'ਚ ਪਾਉਣ ਲਈ ਕਰੋੜਾਂ ਰੁਪਏ ਜਾਰੀ
ਸਥਾਨਕ ਦੁਕਾਨਦਾਰਾਂ ਮੁਤਾਬਕ ਪਰਿਵਾਰ ਦੇ ਲੋਕ ਉਸ ਨੂੰ ਪ੍ਰੇਸ਼ਾਨ ਕਰਦੇ ਸਨ। ਅੱਜ ਸਵੇਰੇ ਪਰਿਵਾਰ ਵਿਚ ਬਹਿਸਬਾਜ਼ੀ ਹੋਈ ਤੇ ਸਵੇਰੇ 7.30 ਵਜੇ ਉਸ ਨੇ ਦੁਕਾਨ 'ਤੇ ਆ ਕੇ ਫ਼ਾਹਾ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਲੇ-ਦੁਆਲੇ ਦੇ ਦੁਕਾਨਦਾਰ ਉੱਥੇ ਇਕੱਠੇ ਹੋ ਗਏ ਤੇ ਪੁਲਸ ਨੂੰ ਵੀ ਸੂਚਨਾ ਦਿੱਤੀ ਗਈ। ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਉਸ ਨੂੰ ਐਂਬੂਲੈਂਸ ਰਾਹੀਂ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ! ਲਿਆ ਜਾ ਸਕਦੈ ਵੱਡਾ ਫ਼ੈਸਲਾ
NEXT STORY