ਲੁਧਿਆਣਾ (ਹਿਤੇਸ਼): ਜੈਨ ਸਭਾ ਲੁਧਿਆਣਾ ਵੱਲੋਂ ਅੱਜ 'ਮਹਾਂਪਰਵ ਸੰਵਤਸਰੀ ਜਯੰਤੀ' (ਅਹਿੰਸਾ ਦਿਵਸ) ਮਨਾਇਆ ਜਾ ਰਿਹਾ ਹੈ। ਇਸ ਮੌਕੇ ਧਾਰਮਿਕ ਭਾਵਨਾਵਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਅੱਜ ਯਾਨੀ 15 ਸਤੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਖੇਤਰ ਵਿਚ ਮੀਟ, ਮੱਛੀ ਅਤੇ ਆਂਡਿਆਂ ਦੀਆਂ ਦੁਕਾਨਾਂ, ਨਾਨ-ਵੇਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਮੀਟ ਅਤੇ ਮੱਛੀ ਦੀ ਵੱਢ-ਟੁੱਕ 'ਤੇ ਵੀ ਪੂਰਨ ਰੋਕ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰ ਇਸ ਦਾ ਨਜਾਇਜ਼ ਫਾਇਦਾ ਚੁੱਕ ਸਕਦੇ ਹਨ।
ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਵੜਿੰਗ ਅਤੇ ਬਾਜਵਾ ਸਣੇ ਸਾਰੇ ਦਿੱਗਜ
NEXT STORY