ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਬੀਤੀ ਰਾਤ 2 ਨਸ਼ਾ ਤਸਕਰਾਂ ਨੂੰ 3 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਸਬੰਧੀ ਐਸ.ਟੀ.ਐਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਨੇ ਬੂਟਾ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਹਰਚੰਦ ਸਿੰਘ ਬਾਬਾ ਪੁੱਤਰ ਬਲੋਰ ਸਿੰਘ ਵਾਸੀ ਤਰਨ-ਤਾਰਨ ਨੂੰ 3 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਵੇਂ ਨਸ਼ਾ ਤਸਕਰ ਮੋਟਰਸਾਈਕਲ 'ਤੇ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ। ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਸ.ਟੀ.ਐਫ. ਮੋਹਾਲੀ ਪੁਲਸ ਸਟੇਸ਼ਨ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਬੂਟਾ ਸਿੰਘ 'ਤੇ ਨਸ਼ਾ ਤਸਕਰੀ ਦੇ ਪਹਿਲਾਂ ਹੀ 10 ਮਾਮਲੇ ਦਰਜ ਹਨ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰੇਗੀ ਪੰਜਾਬ ਸਰਕਾਰ, ਕੱਲ ਹੋਵੇਗਾ ਫੈਸਲਾ
NEXT STORY