ਲੁਧਿਆਣਾ (ਰਾਜ)- ਤਾਜਪੁਰ ਰੋਡ ਸਥਿਤ ਬਿਹਾਰੀ ਕਾਲੋਨੀ ਦੇ ਪਿਛਲੇ ਹਿੱਸੇ ’ਚ ਉਸ ਸਮੇਂ ਭੜਥੂ ਪੈ ਗਿਆ, ਜਦੋਂ ਸੜਕ ਕਿਨਾਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ’ਚ ਪਈ ਮਿਲੀ। ਰਾਹਗੀਰਾਂ ਵੱਲੋਂ ਇਸ ਦੀ ਸੂਚਨਾ ਦਿੱਤੇ ਜਾਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਨਿਵਾਸੀਆਂ ਦਾ ਦਾਅਵਾ ਹੈ ਕਿ ਇਸ ਸੁਨਸਾਨ ਜਗ੍ਹਾ ’ਤੇ ਅਕਸਰ ਨਸ਼ੇੜੀਆਂ ਦਾ ਜਮਾਵੜਾ ਲੱਗਾ ਰਹਿੰਦਾ ਹੈ।
ਏ. ਐੱਸ. ਆਈ. ਬਲਵਿੰਦਰ ਸਿੰਘ ਆਪਣੀ ਟੀਮ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਸ਼ੁਰੂਆਤੀ ਜਾਂਚ ’ਚ ਪੁਲਸ ਇਸ ਮਾਮਲੇ ਨੂੰ ਨਸ਼ੇ ਦੀ ਓਵਰਡੋਜ਼ ਨਾਲ ਜੋੜ ਕੇ ਵੀ ਦੇਖ ਰਹੀ ਹੈ ਕਿਉਂਕਿ ਜਿਸ ਹਾਲਤ ’ਚ ਲਾਸ਼ ਮਿਲੀ ਹੈ, ਉਸ ਨਾਲ ਕਈ ਤਰ੍ਹਾਂ ਦੇ ਖਦਸ਼ੇ ਪੈਦਾ ਹੋ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ, ਜਿਸ ਲਈ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ ਹੈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਫੈਕਟਰੀ ’ਚ ਕੁੜੀ ਨੇ ਕੀਤੀ ਖ਼ੁਦਕੁਸ਼ੀ
NEXT STORY