ਚੰਡੀਗੜ੍ਹ(ਸ਼ਰਮਾ)- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ 378.77 ਏਕੜ ਜ਼ਮੀਨ ’ਤੇ ਹਾਈਟੈੱਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸ਼ਵ ਦੇ ਨਕਸ਼ੇ ’ਤੇ ਆ ਜਾਵੇਗਾ, ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇੱਥੇ ਆਪਣੀਆਂ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਖਾਕਾ ਯੋਜਨਾ, ਚੇਂਜ ਆਫ਼ ਲੈਂਡ ਯੂਜ਼ (ਸੀ.ਐੱਲ.ਯੂ), ਈ.ਆਈ.ਏ. ਨੋਟੀਫਿਕੇਸ਼ਨ ਦੇ ਅਧੀਨ ਵਾਤਾਵਰਣ ਸਬੰਧੀ ਪ੍ਰਵਾਨਗੀ ਦੇ ਨਾਲ ਰੇਰਾ ਨੂੰ 378.77 ਏਕੜ ਜਮੀਨ ਦੇ ਪੂਰੇ ਹਿੱਸੇ ਲਈ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਪ੍ਰੋਜੈਕਟ ’ਤੇ 365 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ ਕਣਕ ਘਪਲਾ : ਜ਼ਿੰਮੇਵਾਰ ਅਧਿਕਾਰੀਆਂ-ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿਚ ਅਜਿਹੇ ਉਦਯੋਗਿਕ ਪ੍ਰਾਜੈਕਟ ਸਥਾਪਿਤ ਕਰਨ ਲਈ ਠੋਸ ਯਤਨ ਕਰ ਰਹੀ ਹੈ, ਜੋ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਦੋਹਰੇ ਮਕਸਦ ਦੀ ਪੂਰਤੀ ਕਰਨਗੇ। ਉਨ੍ਹਾਂ ਦੱਸਿਆ ਕਿ ਹੀਰੋ ਸਾਈਕਲਜ ਲਿਮਟਿਡ, ਲੁਧਿਆਣਾ ਨੂੰ ਆਪਣੀ ਸਹਾਇਕ ਇਕਾਈ ਸਥਾਪਿਤ ਕਰਨ ਲਈ ਦਸੰਬਰ, 2018 ਵਿਚ 100 ਏਕੜ ਪਲਾਟ ਅਲਾਟ ਕੀਤਾ ਗਿਆ ਸੀ, ਜਿਸ ’ਤੇ ਹੀਰੋ ਸਾਈਕਲਜ ਲਿਮਟਿਡ ਨੇ ਲੋੜੀਂਦੇ ਨਿਰਮਾਣ ਢਾਂਚੇ ਦੇ ਨਿਰਮਾਣ ਤੋਂ ਬਾਅਦ ਅਪ੍ਰੈਲ, 2021 ਤੋਂ ਪਹਿਲਾਂ ਹੀ ਉਤਪਾਦਨ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਜਦੋਂ ਦੋਸ਼ੀਆਂ ਦੀ ਪਹਿਚਾਣ ਹੋ ਚੁੱਕੀ ਹੈ ਤਾਂ ਇਨ੍ਹਾਂ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਜਾ ਰਹੀ : ਮਾਨ
ਇਸ ਦੇ ਨਾਲ ਹੀ ਆਦਿੱਤਿਆ ਬਿਰਲਾ ਗਰੁੱਪ ਅਤੇ ਜੇ. ਕੇ. ਪੇਪਰ ਇੰਡਸਟਰੀ ਨੂੰ ਕ੍ਰਮਵਾਰ 61.38 ਏਕੜ ਪਲਾਟ ਅਤੇ 17 ਏਕੜ ਪਲਾਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ.ਐੱਸ.ਟੀ.ਸੀ.ਐੱਲ. 30 ਏਕੜ ਜਮੀਨ ’ਤੇ 400 ਕੇ.ਵੀ.ਏ. ਦਾ ਬਿਜਲੀ ਗਰਿੱਡ ਸਟੇਸ਼ਨ ਸਥਾਪਿਤ ਕਰੇਗਾ, ਜਿਸ ਲਈ ਪੀ.ਐੱਸ.ਟੀ.ਸੀ.ਐੱਲ. ਨੇ ਵਿਕਾਸ ਕਾਰਜ ਵੀ ਆਪਣੇ ਹੱਥ ਵਿਚ ਲਏ ਹੋਏ ਹਨ।
ਸਾਈਕਲ ਵੈਲੀ ਨੂੰ 100 ਫੁੱਟ ਚੌੜੀ 4 ਲੇਨ ਅਤੇ 8.3 ਕਿਲੋਮੀਟਰ ਲੰਮੀ ਬਾਹਰੀ ਕੰਕਰੀਟ ਸੜਕ ਬਣਾ ਕੇ ਚੰਡੀਗੜ੍ਹ-ਲੁਧਿਆਣਾ ਕੌਮੀ ਰਾਜਮਾਰਗ ਨਾਲ ਜੋੜਿਆ ਗਿਆ ਹੈ ਅਤੇ ਇਸ ਨੂੰ 14 ਅਪ੍ਰੈਲ, 2021 ਨੂੰ ਜਨਤਾ ਨੂੰ ਸੌਂਪਿਆ ਗਿਆ ਹੈ।
ਗ੍ਰਾਂਟ ਅਤੇ ਦਾਨ ਪੱਖੋਂ ਅਹਿਮਦਪੁਰ ਗਊਸ਼ਾਲਾ ਵਿਚ ਰੁਲ ਰਿਹਾ ਗਊ ਧਨ
NEXT STORY