ਲੁਧਿਆਣਾ (ਵੈੱਬ ਡੈਸਕ, ਗੌਤਮ) : ਫਿਰੋਜ਼ਪੁਰ ਰੇਲਵੇ ਟਰੈਕ 'ਤੇ ਮੰਗਲਵਾਰ ਸ਼ਾਮ ਨੂੰ ਮੁੱਲਾਂਪੁਰ ਰੇਲਵੇ ਸਟੇਸ਼ਨ ਦੇ ਨੇੜੇ ਮਾਲਗੱਡੀ ਦੇ ਡੱਬੇ ਪਟੜੀ ਤੋਂ ਉਤਰਨ ਕਾਰਨ ਹਫੜਾ-ਦਫੜੀ ਮਚ ਗਈ। ਤੁਰੰਤ ਆਲਾ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ। ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਕਰੀਬ 3 ਘੰਟਿਆਂ ਦੀ ਸਖ਼ਤ ਮਿਹਨਤ ਮਗਰੋਂ ਰੇਲਵੇ ਆਵਾਜਾਈ ਨੂੰ ਬਹਾਲ ਕੀਤਾ। ਇਸ ਦੌਰਾਨ 2 ਪੈਸੰਜਰ ਅਤੇ 2 ਮਾਲਗੱਡੀਆਂ ਲੇਟ ਹੋ ਗਈਆਂ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ
ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਟਰੈਕ 'ਤੇ ਮੁੱਲਾਂਪੁਰ ਨੇੜੇ ਰੇਲਵੇ ਟਰੈਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ 'ਤੇ ਡੀ. ਐੱਮ. ਟਰੇਨ ਲੋਹੇ ਦੇ ਗਾਰਡਰ ਅਤੇ ਹੋਰ ਮਟੀਰੀਅਲ ਦੀ ਸਪਲਾਈ ਕਰ ਰਹੀ ਸੀ। ਅਚਾਨਕ ਇਸ ਟਰੇਨ ਦੇ ਅਗਲੇ 3 ਚੱਕੇ ਪਟੜੀ ਤੋਂ ਉਤਰ ਗਏ। ਇਸ ਦੌਰਾਨ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਪੈਸੰਜਰ ਟਰੇਨ ਨੂੰ ਬੱਦੋਵਾਲ ਨੇੜੇ ਰੋਕ ਦਿੱਤਾ ਗਿਆ, ਜਦੋਂ ਕਿ ਹੋਰ 2 ਮਾਲਗੱਡੀਆਂ ਨੂੰ ਵੱਖ-ਵੱਖ ਥਾਵਾਂ 'ਤੇ ਰੋਕਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਆਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
ਉਕਤ ਹਾਦਸਾ 4 ਵਜੇ ਦੇ ਕਰੀਬ ਵਾਪਰਿਆ ਅਤੇ 7 ਵਜੇ ਤੋਂ ਬਾਅਦ ਰੇਲਵੇ ਟਰੈਕ ਨੂੰ ਚਾਲੂ ਕਰ ਦਿੱਤਾ ਗਿਆ। ਯਾਤਰੀਆਂ ਨੂੰ ਟਰੇਨ 'ਚ 3 ਘੰਟੇ ਦਾ ਇੰਤਜ਼ਾਰ ਕਰਨਾ ਪਿਆ। ਯਾਤਰੀਆਂ ਨੇ ਦੱਸਿਆ ਕਿ ਕੁੱਝ ਯਾਤਰੀ ਬੱਦੋਵਾਲ ਤੋਂ ਉਤਰ ਕੇ ਬੱਸ ਫੜ੍ਹਨ ਲਈ ਚਲੇ ਗਏ। ਟਰੇਨ 'ਚ ਸਵਾਰ ਯਾਤਰੀਆਂ ਨੇ ਦੱਸਿਆ ਕਿ ਉਹ ਵਾਰ-ਵਾਰ ਪੁੱਛਣ 'ਤੇ ਵੀ ਅਧਿਕਾਰੀ ਉੱਚਿਤ ਜਾਣਕਾਰੀ ਨਹੀਂ ਦੇ ਰਹੇ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਕੋਰਟ ਜਾ ਕੇ ਚੱਕਰਵਿਊ ਦੀ ਤਰ੍ਹਾਂ ਉਲਝਦਾ ਹੀ ਚਲਿਆ ਜਾ ਰਿਹੈ ਨਵੀਂ ਵਾਰਡਬੰਦੀ ਦਾ ਮਾਮਲਾ
NEXT STORY