ਲੁਧਿਆਣਾ (ਰਾਜ) : ਮਹਾਨਗਰ ਵਿਚ ਅਪਰਾਧੀਆਂ ਦੀ ਸ਼ਾਮਤ ਲਿਆਉਣ ਤੇ ਸੁਰੱਖਿਆ ਵਿਵਸਥਾ ਨੂੰ ਹਾਈ-ਟੈਕ ਬਣਾਉਣ ਲਈ ਲੁਧਿਆਣਾ ਪੁਲਸ ਹੁਣ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸੇ ਕੜੀ ਤਹਿਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਅੱਜ ਪੁਲਸ ਲਾਈਨਜ਼ ਸਥਿਤ ਸੇਫ ਸਿਟੀ ਫੈਸਿਲਿਟੀ ਦਾ ਵਿਸ਼ੇਸ਼ ਦੌਰਾ ਕੀਤਾ ਤਾਂ ਜੋ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾ ਸਕੇ। ਕਮਿਸ਼ਨਰ ਨੇ ਕੰਟਰੋਲ ਰੂਮ ਵਿੱਚ ਬੈਠ ਕੇ ਖੁਦ ਸਕ੍ਰੀਨ ’ਤੇ ਸ਼ਹਿਰ ਦੇ ਕੋਨੇ-ਕੋਨੇ ਦੀ ਲਾਈਵ ਫੀਡ ਦੇਖੀ ਅਤੇ ਚੱਲ ਰਹੇ ਆਪ੍ਰੇਸ਼ਨਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਦੌਰਾਨ ਪੁਲਸ ਕਮਿਸ਼ਨਰ ਨੇ ਉਨ੍ਹਾਂ ਸੰਵੇਦਨਸ਼ੀਲ ਇਲਾਕਿਆਂ ਦੀ ਪਛਾਣ ਕਰਨ ’ਤੇ ਜ਼ੋਰ ਦਿੱਤਾ ਜਿੱਥੇ ਅਪਰਾਧ ਦੀਆਂ ਸੰਭਾਵਨਾਵਾਂ ਜ਼ਿਆਦਾ ਰਹਿੰਦੀਆਂ ਹਨ ਅਤੇ ਉੱਥੋਂ ਦੀ ਨਿਗਰਾਨੀ ਵਿਵਸਥਾ ਵਿੱਚ ਸੁਧਾਰ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਨਯਾਰਾ ਵੱਲੋਂ ਕੀਮਤਾਂ ’ਚ ਵਾਧੇ ਨਾਲ ਪੈਟਰੋਲ ਪੰਪ ਸੁੰਨੇ, ਗ੍ਰਾਹਕ ਹੋਰ ਪੰਪਾਂ ਵੱਲ ਮੁੜੇ
ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਸ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਲਈ ਤਕਨੀਕ ਦੀ ਸਹੀ ਵਰਤੋਂ ਬੇਹੱਦ ਜ਼ਰੂਰੀ ਹੈ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ''ਤੇ ਤੁਰੰਤ ਨਕੇਲ ਕੱਸੀ ਜਾ ਸਕੇ। ਕਮਿਸ਼ਨਰ ਨੇ ਮੌਕੇ ''ਤੇ ਮੌਜੂਦ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੋ-ਟੂਕ ਸ਼ਬਦਾਂ ਵਿੱਚ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਤੁਰੰਤ ਐਕਸ਼ਨ ਲਿਆ ਜਾਵੇ ਤਾਂ ਜੋ ਅਪਰਾਧੀਆਂ ਵਿੱਚ ਪੁਲਸ ਦਾ ਖੌਫ਼ ਬਣਿਆ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਬੱਸ ਸਟੈਂਡ ’ਤੇ ਹੰਗਾਮਾ: PRTC ਵਰਕਰਾਂ ਨੇ ਇੰਡੋ-ਕੈਨੇਡੀਅਨ ਬੱਸਾਂ ਦੀ ‘ਗੁੰਡਾਗਰਦੀ’ ਵਿਰੁੱਧ ਲਾਇਆ ਜਾਮ
NEXT STORY