ਲੁਧਿਆਣਾ (ਰਾਜ)- ਲੁਧਿਆਣਾ ਦੇ ਥਾਣਾ ਬਸਤੀ ਜੋਧੇਵਾਲ ਅਧੀਨ ਆਉਂਦੇ ਨੂਰਵਾਲਾ ਰੋਡ ਇਲਾਕੇ ਵਿਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਲੋਕਾਂ ਨੇ ਕਾਨੂੰਨ ਆਪਣੇ ਹੱਥ ਵਿਚ ਲੈਂਦੇ ਹੋਏ ਇਕ ਕਥਿਤ ਚੋਰ ਨੂੰ 'ਤਾਲਿਬਾਨੀ ਸਜ਼ਾ' ਦੇ ਦਿੱਤੀ। ਭੀੜ ਦਾ ਗੁੱਸਾ ਇੰਨਾ ਭੜਕ ਉੱਠਿਆ ਕਿ ਉਨ੍ਹਾਂ ਨੇ ਨਾ ਸਿਰਫ਼ ਮੁਲਜ਼ਮ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ, ਸਗੋਂ ਉਸ ਨੂੰ ਇਕ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਸ਼ਰੇਆਮ ਉਸ ਦਾ ਸਿਰ ਮੁੰਡਵਾ ਕੇ ਪੂਰੇ ਇਲਾਕੇ ਵਿਚ ਘੁੰਮਾਇਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ।
ਜਾਣਕਾਰੀ ਅਨੁਸਾਰ ਨੂਰਵਾਲਾ ਰੋਡ 'ਤੇ ਲੋਕਾਂ ਨੇ ਇਕ ਨੌਜਵਾਨ ਨੂੰ ਚੋਰੀ ਦੀ ਨੀਅਤ ਨਾਲ ਘੁੰਮਦੇ ਜਾਂ ਵਾਰਦਾਤ ਨੂੰ ਅੰਜਾਮ ਦਿੰਦੇ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਇਲਾਕੇ ਵਿਚ ਪਿਛਲੇ ਕੁਝ ਸਮੇਂ ਤੋਂ ਵੱਧ ਰਹੀਆਂ ਚੋਰੀਆਂ ਕਾਰਨ ਲੋਕਾਂ ਵਿਚ ਪਹਿਲਾਂ ਹੀ ਭਾਰੀ ਰੋਸ ਸੀ। ਗੁੱਸੇ ਵਿਚ ਆਈ ਭੀੜ ਨੇ ਮੁਲਜ਼ਮ ਨੂੰ ਪਹਿਲਾਂ ਖੰਭੇ ਨਾਲ ਬੰਨ੍ਹਿਆ ਅਤੇ ਫਿਰ ਉਸ 'ਤੇ ਲੱਤਾਂ-ਮੁੱਕਿਆਂ ਦੀ ਬਰਸਾਤ ਕਰ ਦਿੱਤੀ। ਲੋਕਾਂ ਨੇ ਕਾਨੂੰਨ ਦੀ ਪਰਵਾਹ ਕੀਤੇ ਬਿਨਾਂ ਖ਼ੁਦ ਹੀ ਫ਼ੈਸਲਾ ਸੁਣਾਉਂਦਿਆਂ ਮੁਲਜ਼ਮ ਦਾ ਸਿਰ ਵਿਚਕਾਰ ਸੜਕ 'ਤੇ ਮੁੰਨ ਦਿੱਤਾ ਤਾਂ ਜੋ ਉਸ ਨੂੰ ਸਬਕ ਸਿਖਾਇਆ ਜਾ ਸਕੇ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਭੀੜ ਦੇ ਚੁੰਗਲ ਵਿਚੋਂ ਛੁਡਵਾਇਆ ਅਤੇ ਹਿਰਾਸਤ ਵਿਚ ਲਿਆ। ਪੁਲਸ ਅਧਿਕਾਰੀਆਂ ਅਨੁਸਾਰ ਚੋਰੀ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ
NEXT STORY