ਖੰਨਾ (ਵਿਪਨ): ਪਾਇਲ ਸ਼ਹਿਰ ਦੇ ਰਹਿਣ ਵਾਲਿਆਂ ਨੂੰ ਪੀਣ ਲਈ ਸਾਫ਼ ਤੇ ਸੁਰੱਖਿਅਤ ਪਾਣੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਹੇਠ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ ਰਾਹੀਂ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਇਆ ਜਾਵੇਗਾ।
ਇਸ ਪ੍ਰਾਜੈਕਟ ਦਾ ਉਦਘਾਟਨ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਤੇ ਸਫਾਈ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰਾਂ ਤੇ ਪਿੰਡਾਂ ਵਿੱਚ ਪਾਣੀ ਸਪਲਾਈ ਦੀਆਂ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਗਿਆਸਪੁਰਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਇਸ ਮੌਕੇ ਵਿਧਾਇਕ ਨੇ ਪਿੰਡ ਗੋਬਿੰਦਪੁਰਾ ਵਿਖੇ ਗੁਰਦੁਆਰਾ ਸਾਹਿਬ ਵਾਲੀ ਮੁੱਖ ਸੜਕ ਦੇ ਨਿਰਮਾਣ ਕੰਮ ਦਾ ਸ਼ੁਭ ਆਰੰਭ ਵੀ ਕਰਾਇਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਤੇ ਨਵੀਨਿਕਰਨ ਨਾਲ ਆਵਾਜਾਈ ਸੁਚਾਰੂ ਹੋਵੇਗੀ ਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਏ.ਪੀ. ਜੱਲ੍ਹਾ, ਬੂਟਾ ਸਿੰਘ ਰਾਣੋਂ, ਮਨਜੀਤ ਸਿੰਘ ਡੀ.ਸੀ. ਸਮੇਤ ਕਈ ਸਥਾਨਕ ਆਗੂ ਤੇ ਇਲਾਕਾ ਨਿਵਾਸੀ ਮੌਜੂਦ ਸਨ। ਸਾਰਿਆਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਦਾ ਵਿਕਾਸ ਹੋਵੇਗਾ ਤੇ ਲੋਕਾਂ ਨੂੰ ਸਾਫ਼ ਪਾਣੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਇਲ ਲੁੱਟ ਕੇ ਗੰਦੇ ਨਾਲੇ ’ਚ ਮਾਰੀ ਛਾਲ, ਆਰਾਮ ਨਾਲ ਬਹਿ ਕੇ ਵੇਖਦਾ ਰਿਹਾ ਮੁਲਜ਼ਮ
NEXT STORY