ਲੁਧਿਆਣਾ (ਪੰਕਜ) - ਲੁਧਿਆਣਾ ਪੱਛਮੀ ਉਪ ਚੋਣ ਲੜ ਰਹੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੀ ਕਿਸਮਤ 1,75, 469 ਵੋਟਰਾਂ ਦੇ ਹੱਥਾਂ ਵਿਚ ਹੈ, ਜਿਨ੍ਹਾਂ ਵਿਚ 90 ਹਜ਼ਾਰ 88 ਪੁਰਸ਼, 85 ਹਜ਼ਾਰ 371 ਔਰਤਾਂ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
ਬੁੱਧਵਾਰ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਜ਼ਿਲਾ ਪ੍ਰਸ਼ਾਸਨ ਵਲੋਂ ਸਥਾਪਤ 194 ਪੋਲਿੰਗ ਸਟੇਸ਼ਨਾਂ ’ਤੇ ਨਿਯੁਕਤ 776 ਕਰਮਚਾਰੀ, ਜਿਨ੍ਹਾਂ ਵਿਚ 176 ਪ੍ਰੀਜ਼ਾਈਡਿੰਗ ਅਫਸਰ ਸ਼ਾਮਲ ਹਨ, ਨੂੰ ਈ. ਵੀ. ਐੱਮ. ਨਾਲ ਰਵਾਨਾ ਕੀਤਾ ਗਿਆ। ਵੋਟਿੰਗ ਵੀਰਵਾਰ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।
ਵੋਟਰਾਂ ਦੀ ਸਹੂਲਤ ਲਈ ਚੋਣ ਫੋਟੋ ਪਛਾਣ ਪੱਤਰ (ਈ. ਪੀ. ਆਈ. ਸੀ.) ਦੇ ਨਾਲ 12 ਹੋਰ ਬਦਲਵੇਂ ਦਸਤਾਵੇਜ਼ ਉਪਲੱਬਧ ਕਰਵਾਏ ਗਏ ਹਨ। ਵੀਰਵਾਰ ਵੋਟਿੰਗ ਵਾਲੇ ਦਿਨ ਪੇਡ ਛੁੱਟੀ ਐਲਾਨੀ ਗਈ ਹੈ। ਜ਼ਿਲਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਜ਼ਿਲੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੋ-ਫਲਾਈ ਜ਼ੋਨ ਐਲਾਨਿਆ ਹੈ, ਜਿਸ ਤੋਂ ਬਾਅਦ ਖੰਨਾ-ਜਗਰਾਓਂ ਸਮੇਤ ਲੁਧਿਆਣਾ ਵਿਚ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਥੇ ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਥੇ ਪਰੋਪਕਾਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਲਈ ਕੁੱਲ੍ਹ 14 ਉਮੀਦਵਾਰ ਮੈਦਾਨ ਵਿੱਚ ਹਨ।
ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਕਾਰ ਸਵਾਰ 3 ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਅਤੇ ਗੋਲੀ-ਸਿੱਕੇ ਸਣੇ ਕੀਤਾ ਕਾਬੂ
NEXT STORY