ਚੰਡੀਗੜ੍ਹ (ਅੰਕੁਰ) : ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਤੇ ਹੁਣ ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ। 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਮਿਲੇਗੀ ਕੋਚਿੰਗ, 7 ਜੂਨ ਤਕ ਕਰੋ ਅਪਲਾਈ
NEXT STORY