ਲੁਧਿਆਣਾ: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਇਸ ਵਿਧਾਨ ਸਭਾ ਹਲਕੇ ਦੇ 1,75, 469 ਵੋਟਰ 14 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ਵਿਚ 90 ਹਜ਼ਾਰ 88 ਪੁਰਸ਼, 85 ਹਜ਼ਾਰ 371 ਔਰਤਾਂ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
ਬੁੱਧਵਾਰ ਨੂੰ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਜ਼ਿਲਾ ਪ੍ਰਸ਼ਾਸਨ ਵਲੋਂ ਸਥਾਪਤ 194 ਪੋਲਿੰਗ ਸਟੇਸ਼ਨਾਂ ’ਤੇ ਨਿਯੁਕਤ 776 ਕਰਮਚਾਰੀ, ਜਿਨ੍ਹਾਂ ਵਿਚ 176 ਪ੍ਰੀਜ਼ਾਈਡਿੰਗ ਅਫਸਰ ਸ਼ਾਮਲ ਹਨ, ਨੂੰ ਈ. ਵੀ. ਐੱਮ. ਨਾਲ ਰਵਾਨਾ ਕੀਤਾ ਗਿਆ। ਵੋਟਿੰਗ ਵੀਰਵਾਰ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 9,10 ਤੇ 11 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਵੋਟਰਾਂ ਦੀ ਸਹੂਲਤ ਲਈ ਚੋਣ ਫੋਟੋ ਪਛਾਣ ਪੱਤਰ (ਈ. ਪੀ. ਆਈ. ਸੀ.) ਦੇ ਨਾਲ 12 ਹੋਰ ਬਦਲਵੇਂ ਦਸਤਾਵੇਜ਼ ਉਪਲੱਬਧ ਕਰਵਾਏ ਗਏ ਹਨ। ਅੱਜ ਤਨਖ਼ਾਹ ਸਮੇਤ ਛੁੱਟੀ ਵੀ ਐਲਾਨੀ ਗਈ ਹੈ। ਜ਼ਿਲਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੋ-ਫਲਾਈ ਜ਼ੋਨ ਐਲਾਨਿਆ ਹੈ, ਜਿਸ ਤੋਂ ਬਾਅਦ ਖੰਨਾ-ਜਗਰਾਓਂ ਸਮੇਤ ਲੁਧਿਆਣਾ ਵਿਚ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ ਹੈ।
ਇਥੇ ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਥੇ ਪਰਉਪਕਾਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਸੀਟ ਲਈ ਕੁੱਲ੍ਹ 14 ਉਮੀਦਵਾਰ ਮੈਦਾਨ ਵਿਚ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਤੋਂ ਹਰਿਦੁਆਰ ਲਈ ਚਲਾਈ ਗਈ ਸਪੈਸ਼ਲ ਟ੍ਰੇਨ, ਸ਼ਰਧਾਲੂਆਂ ਦੀ ਚਿਰਾਂ ਦੀ ਮੰਗ ਹੋਈ ਪੂਰੀ
NEXT STORY