ਲੁਧਿਆਣਾ (ਅਨਿਲ)- ਪੁਲਸ ਨੇ ਲਾਡੋਵਾਲ ਪੁਲਸ ਸਟੇਸ਼ਨ ਅਧੀਨ ਹਾਰਡੀ ਵਰਲਡ ਨੇੜੇ ਛੱਪੜ ਦੇ ਕੰਢਿਓਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਰੇਲਵੇ ਲਾਈਨਾਂ ਨੇੜੇ ਛੱਪੜ ਕੋਲ ਇਕ ਔਰਤ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ ਲਗਭਗ 30-35 ਸਾਲ ਜਾਪਦੀ ਹੈ ਅਤੇ ਮ੍ਰਿਤਕ ਔਰਤ ਦੀ ਬਾਂਹ ’ਤੇ ਹਿੰਦੀ ’ਚ ਜੰਥੋਨੀ ਨਾਂ ਲਿਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ੱਕ ਹੈ ਕਿ ਮ੍ਰਿਤਕ ਔਰਤ ਦਾ ਕਤਲ ਕਿਸੇ ਹੋਰ ਜਗ੍ਹਾ ’ਤੇ ਕੀਤਾ ਗਿਆ ਹੈ ਅਤੇ ਲਾਸ਼ ਇਸ ਜਗ੍ਹਾ ’ਤੇ ਸੁੱਟ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ, ਕਿਉਂਕਿ ਮ੍ਰਿਤਕ ਔਰਤ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਸ਼ੱਕ ਹੈ ਕਿ ਇਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਕਾਰਵਾਈ ਮ੍ਰਿਤਕ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਕੁੜੀ ਨੇ ਲਾਇਆ ਮੌਤ ਨੂੰ ਗਲੇ, ਇਸ ਹਾਲ 'ਚ ਲਾਸ਼ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
NEXT STORY