ਲੁਧਿਆਣਾ (ਰਿਸ਼ੀ): ਥਾਣਾ ਸਦਰ ਦੇ ਇਲਾਕੇ ਪੱਖੋਵਾਲ ਰੋਡ ’ਤੇ ਵੇਹੜੇ ਵਿਚ ਰਹਿਣ ਵਾਲੀ ਇਕ ਬੱਚੇ ਦੀ ਮਾਂ ਨੇ ਸ਼ੁੱਕਰਵਾਰ ਨੂੰ ਸ਼ੱਕੀ ਹਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪਤਾ ਲੱਗਦਿਆਂ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਹਰਚਰਨ ਸਿੰਘ ਅਨੁਸਾਰ ਮ੍ਰਿਤਕਾ ਦੀ ਪਛਾਣ ਰਾਣੀ ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਦਾ ਵਿਆਹ 4 ਸਾਲ ਪਹਿਲਾਂ ਹੋਇਆ ਸੀ ਤੇ ਉਸਦਾ ਇੱਕ ਬੱਚਾ ਹੈ। ਮੌਤ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ । ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਕਾਂਗਰਸ ਨੇ ਗੁਰਦਾਸਪੁਰ ਨਗਰ ਕੌਂਸਲ ’ਤੇ ਕੀਤਾ ਮੁੜ ਕਬਜ਼ਾ, 23 ਵਾਰਡਾਂ 'ਚ ਜਿੱਤ ਕੀਤੀ ਹਾਸਲ
NEXT STORY