ਲੁਧਿਆਣਾ (ਬਿਊਰੋ) : ਸਾਹਨੇਵਾਲ ਦੇ ਪਿੰਡ ਪਵਾ ਵਿਚ 45 ਸਾਲਾ ਵਿਅਕਤੀ ਵੱਲੋਂ ਔਰਤ ਨੂੰ ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਿਅਕਤੀ ਨੇ ਔਰਤ ਦੀ ਡੇਢ ਸਾਲ ਦੀ ਬੱਚੀ ਦੇ ਗਲੇ 'ਤੇ ਕੱਪੜਾ ਬੰਨ੍ਹ ਕੇ ਉਸ ਨੂੰ ਪੱਖੇ ਨਾਲ ਲਟਕਾ ਦਿੱਤਾ ਅਤੇ ਬੱਚੀ ਨੂੰ ਜਾਨੋ ਮਾਰਨ ਦੀ ਧਮਕੀ ਦਿੰਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਦੇ ਪਤੀ ਨੇ ਖੁਦ ਦੋਸ਼ੀ ਨੂੰ ਲੱਭਿਆ, ਜਿਸ ਦੀ ਪਛਾਣ ਵਿਕਾਸ ਕੁਮਾਰ (45) ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਦੇ ਪਤੀ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ। ਉਸ ਦੀ ਗੈਰ-ਹਾਜ਼ਰੀ ਵਿਚ 14 ਸਤੰਬਰ ਨੂੰ ਵਿਕਾਸ ਉਸ ਦੇ ਘਰ ਵਿਚ ਦਾਖਲ ਹੋ ਗਿਆ, ਜਿਸ ਦਾ ਉਸ ਦੀ ਪਤਨੀ ਨੇ ਵਿਰੋਧ ਵੀ ਕੀਤਾ। ਬਾਅਦ ਵਿਚ ਦੋਸ਼ੀ ਨੇ ਉਸ ਦੀ ਡੇਢ ਸਾਲ ਦੀ ਬੱਚੀ ਦੇ ਗਲੇ 'ਤੇ ਕੱਪੜਾ ਬੰਨ੍ਹ ਕੇ ਉਸ ਨੂੰ ਪੱਖੇ ਨਾਲ ਲਟਕਾ ਦਿੱਤਾ ਅਤੇ ਬੱਚੀ ਨੂੰ ਮਾਰਨ ਦੀ ਧਮਕੀ ਦਿੰਦੇ ਹੋਏ ਉਸ ਦੀ ਪਤਨੀ ਨਾਲ ਜਬਰ-ਜ਼ਨਾਹ ਕਰਕੇ ਫਰਾਰ ਹੋ ਗਿਆ।
ਮਾਛੀਵਾੜਾ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਪਰ ਸਫ਼ਾਈ ਪੱਖੋਂ ਬੁਰਾ ਹਾਲ
NEXT STORY