ਲੁਧਿਆਣਾ (ਅਨੀਲ) - ਥਾਣਾ ਲਾਡੋਵਾਲ ਦੇ ਅਧੀਨ ਪੈਂਦੀ ਪੁਲਸ ਚੌਕੀ ਹੰਬਡ਼ਾਂ ਦੇ ਨੇੜੇ ਅੱਜ ਸ਼ਾਮ ਕਰੀਬ 4 ਵਜੇ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਫੈਕਟਰੀ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚਿਆਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਅੱਗ 'ਤੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾ ਲਿਆ ਹੈ ਪਰ ਅੱਗ ਅਜੇ ਤੱਕ ਚੰਗੀ ਤਰ੍ਹਾਂ ਨਹੀਂ ਬੁਝ ਸਕੀ।

ਘਟਨਾ ਸਥਾਨ 'ਤੇ ਪਹੁੰਚੇ ਥਾਣਾ ਪ੍ਰਭਾਰੀ ਦੇ ਬਰਿੰਦਰਪਾਲ ਸਿੰਘ ਅਤੇ ਚੌਕੀ ਇਚਾਰਜ਼ ਮਨਜੀਤ ਸਿੰਘ ਨੇ ਦੱਸਿਆ ਕਿ ਫੈਕਟਰੀ ਦਾ ਨਾਂ ਸ਼ਕਤੀ ਕੱਪੜਾ ਮਿੱਲ ਹੈ ਅਤੇ ਇਸ ਦੇ ਅੰਦਰ ਕੱਪੜਾ ਤਿਆਰ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੱਜਣ ਕੁਮਾਰ ਨੂੰ ਉਮਰ ਕੈਦ ਮਿਲਣ 'ਤੇ ਹਰਪਾਲ ਚੀਮਾ ਨੇ ਕੇਂਦਰ ਨੂੰ ਕੀਤੀ ਇਹ ਮੰਗ
NEXT STORY