Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:24:58 PM

  • nepal floods

    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ !...

  • dera radha soami beas launches new traffic route for devotees

    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

  • mobile phones  ban  temples  decrease devotees

    ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਸਰਕਾਰ ਲੰਪੀ ਰੋਗ ਦੇ ਝੰਬੇ ਡੇਅਰੀ ਕਿਸਾਨਾਂ ਨੂੰ 300 ਕਰੋੜ ਰੁਪਏ ਮੁਆਵਜ਼ਾ ਜਾਰੀ ਕਰੇ : ਸੁਖਬੀਰ ਬਾਦਲ

PUNJAB News Punjabi(ਪੰਜਾਬ)

‘ਆਪ’ ਸਰਕਾਰ ਲੰਪੀ ਰੋਗ ਦੇ ਝੰਬੇ ਡੇਅਰੀ ਕਿਸਾਨਾਂ ਨੂੰ 300 ਕਰੋੜ ਰੁਪਏ ਮੁਆਵਜ਼ਾ ਜਾਰੀ ਕਰੇ : ਸੁਖਬੀਰ ਬਾਦਲ

  • Edited By Gurminder Singh,
  • Updated: 29 Aug, 2022 05:41 PM
Chandigarh
lumpy disease  farmers  cattle
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਡੇਅਰੀ ਕਿਸਾਨਾਂ ਨੂੰ 300 ਕਰੋੜ ਰੁਪਏ ਮੁਆਵਜ਼ਾ ਤੁਰੰਤ ਜਾਰੀ ਕਰੇ ਕਿਉਂਕਿ ਉਨ੍ਹਾਂ ਦੇ ਦੁਧਾਰੂ ਪਸ਼ੂ ਲੰਪੀ ਚਮੜੀ ਰੋਗ ਕਾਰਨ ਮੌਤ ਦੇ ਮੂੰਹ ਜਾ ਪੈਣ ਨਾਲ ਉਨ੍ਹਾਂ ਦਾ ਜੀਵਨ ਨਿਰਵਾਹ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 50 ਹਜ਼ਾਰ ਤੋਂ ਜ਼ਿਆਦਾ ਪਸ਼ੂਆਂ ਦੀ ਮੌਤ ਲੰਪੀ ਚਮੜੀ ਰੋਗ ਕਾਰਨ ਹੋਈ ਹੈ ਪਰ ਸਰਕਾਰ ਡੇਅਰੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੌਤਾਂ ਵਾਲੇ ਮਾਮਲਿਆਂ ਦੇ ਨਾਲ ਨਾਲ ਉਨ੍ਹਾਂ ਡੇਅਰੀ ਕਿਸਾਨਾਂ ਨੂੰ ਵੀ ਵਿਆਪਕ ਪੈਕੇਜ ਦੇਣ ਦੀ ਲੋੜ ਹੈ ਜਿਨ੍ਹਾਂ ਦੇ ਦੁਧਾਰੂ ਪਸ਼ੂ ਮਹਾਮਾਰੀ ਦੀ ਚਪੇਟ ਵਿਚ ਆਏ ਪਰ ਮਰਨ ਤੋਂ ਬੱਚ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਧਾਰੂ ਪਸ਼ੂਆਂ ਦੇ ਦੁੱਧ ਉਤਪਾਦਨ ਵਿਚ 20 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਆਪਣੇ ਦੁਧਾਰੂ ਪਸ਼ੂਆਂ ਦੇ ਇਲਾਜ ’ਤੇ ਲੱਖਾਂ ਰੁਪਏ ਖਰਚ ਕੀਤੇ ਹਨ ਕਿਉਂਕਿ ਪਸ਼ੂ ਪਾਲਣ ਵਿਭਾਗ ਇਨ੍ਹਾਂ ਪਸ਼ੂਆਂ ਦੇ ਇਲਾਜ ਵਿਚ ਨਾਕਾਮ ਰਿਹਾ ਹੈ ਤੇ ਬਿਮਾਰੀ ਨਾਲ ਨਜਿੱਠਣ ਲਈ ਦਵਾਈਆਂ ਦੇਣ ਵਿਚ ਵੀ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਨੂੰ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ ਕਿਉਂਕਿ ਸੂਬੇ ਦਾ ਸਾਰਾ ਡੇਅਰੀ ਸੈਕਟਰ ਇਸ ਵੇਲੇ ਗੰਭੀਰ ਸੰਕਟ ਵਿਚ ਹੈ।

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਦਿੱਤਾ ਆਪਣਾ ਵਾਅਦਾ ਵੀ ਪੂਰਾ ਕਰੇ ਕਿ ਦੁੱਧ ਦੀ ਖਰੀਦ ਕੀਮਤ 55 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵਾਅਦਾ ਮਿਲਕਫੈਡ ਤੇ ਪੰਜਾਬ ਸਰਕਾਰ ਦੋਹਾਂ ਨੇ ਪੂਰਾ ਕਰਨਾ ਸੀ। ਉਨ੍ਹਾਂ ਕਿਹਾ ਕਿ ਮਿਲਕਫੈਡ ਨੇ ਤਾਂ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਕੀਮਤ ਦੇਣੀ ਸ਼ੁਰੂ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਪਿਛਲੇ ਤਿੰਨ ਮਹੀਨਿਆਂ ਵਿਚ ਕਿਸਾਨਾਂ ਨੂੰ 35 ਰੁਪਏ ਪ੍ਰਤੀ ਕਿਲੋ ਫੈਟ ਦੀ ਅਦਾਇਗੀ ਨਹੀਂ ਕੀਤੀ। ਬਾਦਲ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਵਿਚ ਸਹਾਇਕ ਧੰਦਿਆਂ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨਾਂ ਸਦਕਾ ਪੰਜਾਬ ਵਿਚ ਡੇਅਰੀ ਸੈਕਟਰ ਮਜ਼ਬੂਤ ਹੋਇਆ ਸੀ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਇਹ ਜ਼ਿੰਮੇਵਾਰੀ ਉਨ੍ਹਾਂ ਵੱਲੋਂ ਗਠਿਤ ਸਟੇਟ ਫਾਰਮਰਜ਼ ਕਮਿਸ਼ਨ ਨੂੰ ਸੌਂਪੀ ਸੀ । ਉਨ੍ਹਾਂ ਕਿਹਾ ਕਿ ਇਸ ਕਦਮ ਦੇ ਨਤੀਜੇ ਵਜੋਂ ਪੰਜਾਬ ਵਿਚ ਪਸ਼ੂ ਧਨ ਦੇ ਮਿਆਰ ਵਿਚ ਲਾਮਿਸਾਲ ਸੁਧਾਰ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਡੇਅਰੀ ਕਿਸਾਨਾਂ ਨੂੰ ਪਏ ਵੱਡੇ ਘਾਟੇ ਲਈ ਉਨ੍ਹਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਫਿਰ ਇਹ ਸਾਰੇ ਲਾਭ ਖਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਚਿੱਟੀ ਕ੍ਰਾਂਤੀ ਮੂਧੇ ਮੂੰਹ ਡਿੱਗ ਜਾਵੇਗੀ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਜੁਲਾਈ ਮਹੀਨੇ ਵਿਚ ਬਿਮਾਰੀ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਵੀ ਲੰਪੀ ਬਿਮਾਰੀ ਨਾਲ ਨਜਿੱਠਣ ਲਈ ਵੈਕਸੀਨੇਸ਼ਨ ਪੂਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਸ਼ੂ ਪਾਲਣ ਵਿਭਾਗ ਲੰਪੀ ਰੋਗ ਨਾਲ ਨਜਿੱਠਣ ਲਈ ਪੈਸੇ ਜਾਰੀ ਕਰਨ ਵਿਚ ਨਾਕਾਮ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਸ ਵਾਸਤੇ ਪੈਸੇ ਦੇਣ ਲਈ ਮਜਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਸ਼ੂਆਂ ਦੀ ਵੈਕਸੀਨੇਸ਼ਨ ਲਈ ਮੋਬਾਈਲ ਸਟਾਫ ਤਾਇਨਾਤ ਕਰਨ ਤੋਂ ਇਲਾਵਾ ਸਰਕਾਰ ਨੂੰ ਤਹਿਸੀਲ ਪੱਧਰ ’ਤੇ ਆਰ. ਟੀ. ਪੀ. ਸੀ. ਆਰ.ਦੀ ਸਹੂਲਤ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਵਿਚ ਪਸ਼ੂਆਂ ਦੀ ਜਾਂਚ ਹੋ ਸਕੇ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਰਿਪੋਰਟਾਂ ਵਿਚ ਇਹ ਸਾਹਮਣੇ ਆ ਰਿਹਾ ਹੈ ਕਿ ਲੰਪੀ ਰੋਗ ਸ਼ੁਰੂ ਹੋਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਜ਼ਿਆਦਾ ਫੁਰਤੀ ਨਾਲ ਕੰਮ ਕੀਤਾ ਹੈ ਅਤੇ ਪੰਜਾਬ ਸਰਕਾਰ ਦੇ ਮੁਕਬਲੇ ਆਪਣੇ ਪਸ਼ੂ ਧੰਨ ਦੀ ਸੰਭਾਲ ਜ਼ਿਆਦਾ ਕੀਤੀ ਹੈ ਜਦੋਂ ਕਿ ਪੰਜਾਬ ਸਰਕਾਰ ਤਾਂ ਹਾਲੇ ਵੀ ਸੰਕਟ ਵਿਚੋਂ ਨਹੀਂ ਨਿਕਲ ਸਕੀ।

  • Lumpy disease
  • farmers
  • cattle
  • ਲੰਪੀ ਰੋਗ
  • ਕਿਸਾਨ
  • ਪਸ਼ੂ

ਪਸ਼ੂ ਮੇਲਿਆਂ 'ਚ ਬੁਲਟ, ਟਰੈਕਟਰ ਤੇ ਸੋਨਾ ਜਿੱਤਣ ਵਾਲਾ 'ਸਿਕੰਦਰ' ਬਲਦ ਚੜ੍ਹਿਆ 'ਲੰਪੀ ਸਕਿਨ' ਬੀਮਾਰੀ ਦੀ ਭੇਟ

NEXT STORY

Stories You May Like

  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • jagannath temple  bank accounts  gold  silver  land
    ਜਗਨਨਾਥ ਮੰਦਰ ਦੇ ਬੈਂਕ ਖਾਤਿਆਂ ’ਚ 1,912 ਕਰੋੜ ਰੁਪਏ, ਮੰਦਰ ਦੇ ਨਾਂ ਪੂਰੇ ਦੇਸ਼ ’ਚ 60,821 ਏਕੜ ਜ਼ਮੀਨ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
Trending
Ek Nazar
famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • old man beaten case
      ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
    • 170 swine flu positive patients in pgi
      PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ...
    • special voter camps to be held in punjab tomorrow
      ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ...
    • special camps will be held on sunday
      ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
    •   police wreaked havoc at the behest of the government
      'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ...
    • ssp pathankot  s big action
      SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ,...
    • digital locker facility started at beas railway station
      ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +