ਬਠਿੰਡਾ : ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿਚ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਮਨਦੀਪ ਕੌਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਨਦੀਪ ਕੌਰ ਦੀ ਥਾਰ ਵਿਚੋਂ 17 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ ਉਸ ਨੂੰ ਪੰਜਾਬ ਪੁਲਸ ਵਿਚੋਂ ਬਰਖਾਸਤ ਕਰ ਦਿੱਤਾ ਗਿਆ। ਹੁਣ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਮਨਦੀਪ ਕੌਰ 'ਤੇ ਸ਼ਿਕੰਜਾ ਕੱਸਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਲੈ ਕੇ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
NEXT STORY