ਅੰਮ੍ਰਿਤਸਰ, (ਵੜੈਚ)- ਨਗਰ ਨਿਗਮ ਦੇ ਐੱਮ. ਟੀ. ਪੀ. ਨਰਿੰਦਰ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਵੱਲੋਂ ਸ਼ਹਿਰ 'ਚ ਗੈਰ-ਕਾਨੂੰਨੀ ਤਰੀਕੇ ਨਾਲ ਬਣ ਰਹੀਆਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਏ. ਟੀ. ਪੀ. ਜਗਦੇਵ ਸਿੰਘ, ਏ. ਟੀ. ਪੀ. ਲਖਬੀਰ ਸਿੰਘ ਤੇ ਬਿਲਡਿੰਗ ਇੰਸਪੈਕਟਰ ਮਹੇਸ਼ ਕੁਮਾਰ ਨੇ ਆਪਣੇ ਟੀਮ ਮੈਂਬਰਾਂ ਨਾਲ ਸ੍ਰੀ ਦਰਬਾਰ ਸਾਹਿਬ ਗਲਿਆਰਾ ਦੇ ਨੇੜੇ ਤੇ ਮਾਹਣਾ ਸਿੰਘ ਰੋਡ ਵਿਖੇ 2 ਗੈਰ-ਕਾਨੂੰਨੀ ਇਮਾਰਤਾਂ ਨੂੰ ਸੀਲ ਕੀਤਾ।
ਅਨੁਮਾਨ ਲਾਇਆ ਜਾਂਦਾ ਹੈ ਕਿ ਇਹ ਇਮਾਰਤਾਂ ਹੋਟਲਾਂ ਲਈ ਤਿਆਰ ਕੀਤੀਆਂ ਜਾ ਰਹੀਆਂ ਸਨ। ਸਰਬਜੀਤ ਸਿੰਘ ਵੇਰਕਾ ਵੱਲੋਂ ਨਾਜਾਇਜ਼ ਹੋਟਲਾਂ ਖਿਲਾਫ ਛੇੜੀ ਜੰਗ ਨੂੰ ਲੈ ਕੇ ਐੱਮ. ਟੀ. ਪੀ. ਵਿਭਾਗ ਗੰਭੀਰ ਹੋ ਰਿਹਾ ਹੈ, ਜਿਸ ਕਰ ਕੇ ਸ਼ਹਿਰ 'ਚ ਗੈਰ-ਕਾਨੂੰਨੀ ਤਰੀਕੇ ਨਾਲ ਤਿਆਰ ਹੋ ਰਹੀਆਂ ਇਮਾਰਤਾਂ ਦੀ ਲਿਸਟ ਵੀ ਤਿਆਰ ਕੀਤੀ ਜਾ ਰਹੀ ਹੈ। ਐੱਮ. ਟੀ. ਪੀ. ਨਰਿੰਦਰ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਮਹਾਨਗਰ 'ਚ ਨਿਯਮਾਂ ਵਿਰੁੱਧ ਤਿਆਰ ਹੋ ਰਹੀਆਂ ਇਮਾਰਤਾਂ ਖਿਲਾਫ ਲਗਾਤਾਰ ਕਾਰਵਾਈ ਜਾਰੀ ਰੱਖੀ ਜਾਵੇਗੀ।
ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ
NEXT STORY