ਬੁਢਲਾਡਾ (ਬਾਂਸਲ)-ਗਣਿਤ ’ਚ ਉੱਚ ਯੋਗਤਾ ਪ੍ਰਾਪਤ ਤੇ ਨੌਕਰੀ ਦੀ ਭਾਲ ਕਰਨ ਵਾਲੇ ਬੇਰੁਜ਼ਗਾਰ ਨੌਜਵਾਨ ਵੱਲੋਂ ਪ੍ਰੇਸ਼ਾਨ ਹੋਣ ਕਾਰਨ ਰੇਲ ਗੱਡੀ ਅੱਗੇ ਆ ਕੇ ਆਤਮ-ਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਲਵੇ ਚੌਕੀ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁੰਬਈ-ਫ਼ਿਰੋਜ਼ਪੁਰ ਲਾਈਨ ’ਤੇ 227 ਬੁਰਜੀ ਨੰ. 4—6 ਨੇੜੇ ਕੁਲਾਣਾ ਫਾਟਕ ’ਤੇ ਸ਼ਰਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ (26) ਨੇ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਿਆਂ ਰੇਲ ਗੱਡੀ ਅੱਗੇ ਆ ਕੇ ਆਤਮ-ਹੱਤਿਆ ਕਰ ਲਈ। ਪੁਲਸ ਨੇ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਅਧੀਨ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਜਲੰਧਰ ਦੇ 56 ਵਿਦਿਆਰਥੀ ਯੂਕ੍ਰੇਨ ’ਚ ਫਸੇ, ਮਾਪੇ ਚਿੰਤਤ
ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਨੇ ਐੱਮ. ਐੱਸ. ਸੀ. ਮੈਥ ਕਰਨ ਤੋਂ ਬਾਅਦ ਨੌਕਰੀ ਲਈ ਵੱਖ-ਵੱਖ ਭਰਤੀ ਟੈਸਟਾਂ ਦੀ ਤਿਆਰੀ ਕਰ ਰਿਹਾ ਸੀ। ਨੰਬਰਦਾਰ ਰਮੇਸ਼ ਨੇ ਦੱਸਿਆ ਕਿ ਮ੍ਰਿਤਕ ਪਰਿਵਾਰ ’ਚ ਮਿਹਨਤੀ ਅਤੇ ਹੁਸਿਆਰ ਹੋਣ ਕਾਰਨ ਪਰਿਵਾਰ ਨੂੰ ਉਸ ’ਤੇ ਮਾਣ ਸੀ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਨੰਬਰਦਾਰ ਰਮੇਸ਼ ਕੁਮਾਰ, ਬਿੰਦਰ ਕੁਮਾਰ ਮੈਂਬਰ ਨੇ ਮ੍ਰਿਤਕ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ।
ਬਟਾਲਾ ਦੇ ਸਿਵਲ ਹਸਪਤਾਲ 'ਚ ਨੌਜਵਾਨ ਲਗਾ ਰਹੇ ਨੇ ਸ਼ਰੇਆਮ ਨਸ਼ੇ ਦੇ ਟੀਕੇ, ਵੀਡੀਓ ਵਾਇਰਲ
NEXT STORY