Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:28:57 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਕੈਬਨਿਟ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਲਏ ਅਹਿਮ ਫ਼ੈਸਲੇ

PUNJAB News Punjabi(ਪੰਜਾਬ)

ਮਾਨ ਕੈਬਨਿਟ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਲਏ ਅਹਿਮ ਫ਼ੈਸਲੇ

  • Edited By Anmol Tagra,
  • Updated: 13 Dec, 2022 06:01 AM
Chandigarh
maan cabinet took important decisions
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)- ਪੰਜਾਬ ਵਿਚ ਅਗਲੇ ਚਾਰ ਸਾਲਾਂ ਦੌਰਾਨ ਹਰ ਸਾ ਪੰਜਾਬ ਪੁਲਸ ਵਿਚ ਭਰਤੀ ਹੋਵੇਗੀ। ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਅਗਲੇ 4 ਸਾਲਾਂ ਵਿਚ 1200 ਸਬ ਇੰਸਪੈਕਟਰਾਂ ਤੇ 7200 ਕਾਂਸਟੇਬਲਾਂ ਸਮੇਤ 8400 ਪੁਲਸ ਮੁਲਾਜ਼ਮਾਂ ਦੀ ਪਰਤੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦਫ਼ਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਬੈਠਕ ਦੌਰਾਨ ਲਿਆ ਗਿਆ ਹੈ।

ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਗਲੇ ਚਾਰ ਸਾਲਾਂ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਆਉਂਦੇ ਸਾਲਾਂ ਵਿਚ ਪੁਲਸ ਮੁਲਾਜ਼ਮਾਂ ਦੇ ਸੇਵਾ-ਮੁਕਤ ਨਾਲ ਖਾਲੀ ਹੋਣ ਵਾਲੀਆਂ ਅਸਾਮੀਆਂ ਨੂੰ ਭਰਿਆ ਜਾ ਸਕੇ। ਬੁਲਾਰੇ ਮੁਤਾਬਿਕ ਹਰੇਕ ਸਾਲ 2100 ਅਸਾਮੀਆਂ ਲਈ ਤਕਰੀਬਨ ਢਾਈ ਲੱਖ ਉਮੀਦਵਾਰਾਂ ਦੇ ਅਪਲਾਈ ਕਰਨ ਦੀ ਉਮੀਦ ਹੈ। ਇਹ ਸਾਰੇ ਉਮੀਦਵਾਰ ਲਿਖਤੀ ਪ੍ਰੀਖਿਆ ਪਾਸ ਕਰਨ ਦੇ ਨਾਲ-ਨਾਲ ਆਪਣੀ ਸਰੀਰਕ ਤੰਦਰੁਸਤੀ ਦੇ ਇਮਤਿਹਾਨ ਵਿਚੋਂ ਵੀ ਗੁਜ਼ਰਨਗੇ। ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾਵੇਗਾ ਅਤੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ।

ਇਹ ਖ਼ਬਰ ਵੀ ਪੜ੍ਹੋ - ਰਾਜ ਸਭਾ 'ਚ ਗੂੰਜਿਆ ਬਸਤੀ ਪੀਰਦਾਦ ਦੇ 50 MLD ਟਰੀਟਮੈਂਟ ਪਲਾਂਟ ਦੇ ਫੇਲ੍ਹ ਹੋਣ ਦਾ ਮੁੱਦਾ

ਇਸੇ ਤਰ੍ਹਾਂ ਇਹ ਭਰਤੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗੀ। ਬੁਲਾਰੇ ਮੁਤਾਬਕ ਭਰਤੀ ਸਬੰਧੀ ਇਸ਼ਤਿਹਾਰ, ਇਮਤਿਹਾਨ ਕਰਵਾਉਣ ਅਤੇ ਨਤੀਜਿਆਂ ਦੇ ਐਲਾਨ ਲਈ ਤੈਅ ਪ੍ਰਕਿਰਿਆ ਹੋਵੇਗੀ। ਇਸ ਪ੍ਰਕਿਰਿਆ ਦੇ ਤਹਿਤ ਜਨਵਰੀ ਮਹੀਨੇ ਵਿਚ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ ਅਤੇ ਲਿਖਤੀ ਪ੍ਰੀਖਿਆ ਮਈ-ਜੂਨ ਮਹੀਨੇ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸਤੰਬਰ ਮਹੀਨੇ ਵਿਚ ਫਿਜ਼ੀਕਲ ਟੈਸਟ ਹੋਵੇਗਾ ਅਤੇ ਨਵੰਬਰ ਵਿਚ ਨਤੀਜਾ ਐਲਾਨਿਆ ਜਾਵੇਗਾ।

ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਪ੍ਰਵਾਨਗੀ:

ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਵਿਭਾਗ ਵਿਚ ਮਾਲ ਪਟਵਾਰੀਆਂ ਦੀ 710 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਆਮ ਲੋਕਾਂ ਨੂੰ ਇਹ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣ।

ਇਹ ਖ਼ਬਰ ਵੀ ਪੜ੍ਹੋ - ਧੀਆਂ ਦੇ ਵਿਆਹ ਦਾ ਕਰਜ਼ਾ ਮੋੜਨ ਲਈ ਪਿਓ ਬਣ ਗਿਆ ਨਸ਼ਾ ਸਮੱਗਲਰ

ਐੱਨ.ਸੀ.ਸੀ. ਦੇ ਕੰਮਕਾਜ ਲਈ ਪੈਸਕੋ ਰਾਹੀਂ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ:

ਨੈਸ਼ਨਲ ਕੈਡਿਟ ਕੋਰ (ਐੱਨ.ਸੀ.ਸੀ.) ਦੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਨੂੰ ਐੱਨ.ਸੀ.ਸੀ., ਮੁੱਖ ਦਫ਼ਤਰ, ਯੂਨਿਟਾਂ ਤੇ ਕੇਂਦਰਾਂ ਲਈ ਪੈਸਕੋ ਰਾਹੀਂ ਆਊਟਸੋਰਸਿੰਗ ਤਹਿਤ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਐੱਨ.ਸੀ.ਸੀ. ਯੂਨਿਟਾਂ ਵਿਚ ਰੈਗੂਲਰ ਭਰਤੀ ਹੋਣ ਤੱਕ ਮਨੁੱਖੀ ਸ਼ਕਤੀ ਦੀ ਗੰਭੀਰ ਘਾਟ ਦੇ ਮੁੱਦੇ ਨੂੰ ਫੌਰੀ ਤੌਰ ’ਤੇ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗਾ। ਇਸ ਨਾਲ ਐੱਨ.ਸੀ.ਸੀ. ਯੂਨਿਟਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਵਿਚ ਹੋਰ ਮਦਦ ਮਿਲੇਗੀ ਜਿਸ ਨਾਲ ਐੱਨ.ਸੀ.ਸੀ. ਕੈਡਿਟਾਂ ਦੇ ਰੂਪ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਤਿੰਨ ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕਰ ਰਹੇ ਸਨ ਤਿਆਰੀ

ਈ.ਐੱਮ.ਐੱਫ਼. ਦੀ ਦੋਹਰੀ ਅਦਾਇਗੀ ਬੰਦ ਕਰਨ ਲਈ ਨਵੀਂ ਕਰੱਸ਼ਰ ਨੀਤੀ ਵਿਚ ਸੋਧ ਨੂੰ ਪ੍ਰਵਾਨਗੀ:

ਕਰੱਸ਼ਰ ਮਾਲਕਾਂ ਦੇ ਨਾਲ-ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਵਾਤਾਵਰਨ ਪ੍ਰਬੰਧਨ ਫੰਡ (ਈ.ਐੱਮ.ਐੱਫ਼.) ਦੀ ਦੋਹਰੀ ਅਦਾਇਗੀ ਰੋਕਣ ਲਈ ਨਵੀਂ ਕਰੱਸ਼ਰ ਨੀਤੀ ਵਿਚ ਸੋਧ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲਾਂ ਹੀ ਨੋਟੀਫ਼ਾਈ ਹੋ ਚੁੱਕੀ ਨਵੀਂ ਕਰੱਸ਼ਰ ਨੀਤੀ ਮੁਤਾਬਿਕ ਈ.ਐੱਮ.ਐੱਫ਼. ਦੀ ਅਦਾਇਗੀ ਇਕ ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਕਰਨੀ ਲਾਜ਼ਮੀ ਹੈ, ਜਿਹੜੀ ਕਰੱਸ਼ਰ ਮਾਲਕਾਂ ਨੂੰ ਆਪਣੀਆਂ ਰਿਟਰਨਾਂ ਨਾਲ ਜਮ੍ਹਾਂ ਕਰਵਾਉਣੀ ਹੁੰਦੀ ਹੈ। ਨਵੀਂ ਨੀਤੀ ਮੁਤਾਬਕ ਇਕੋ ਰੇਤੇ ’ਤੇ ਸਕਰੀਨਿੰਗ ਪਲਾਂਟਾਂ ਤੇ ਕਰੱਸ਼ਰਾਂ ਨੂੰ ਦੋ ਵਾਰ ਈ.ਐੱਮ.ਐੱਫ਼. ਦੀ ਅਦਾਇਗੀ ਕਰਨੀ ਪੈਂਦੀ ਹੈ। ਇਸ ਕਾਰਣ ਅੰਤਮ ਉਤਪਾਦ ਸਮੱਗਰੀ ਦੀ ਲਾਗਤ ਵਿਚ ਵੱਡਾ ਵਾਧਾ ਹੁੰਦਾ ਹੈ ਅਤੇ ਤਿਆਰ ਉਤਪਾਦ ਦੀ ਵਿਕਰੀ ਕੀਮਤ, ਇਨਪੁਟ ਲਾਗਤ ਵਿਚ ਵਾਧਾ ਹੋ ਜਾਣ ਕਾਰਨ ਸਰਕਾਰ ਦੁਆਰਾ ਨਿਰਧਾਰਿਤ ਦਰਾਂ ’ਤੇ ਵਿਹਾਰਕ ਨਹੀਂ ਹੁੰਦੀ। ਇਸ ਤੋਂ ਇਲਾਵਾ ਇਹ ਸਮੱਗਰੀ ਨੂੰ ਦੋ ਵਾਰ ਚਾਰਜ ਕਰਨ ਦੇ ਬਰਾਬਰ ਹੈ। ਇਸ ਲਈ ਕਰੱਸ਼ਰ ਮਾਲਕਾਂ ਦੀ ਮੰਗ ’ਤੇ ਵਿਚਾਰ ਕਰਦਿਆਂ ਫੈਸਲਾ ਕੀਤਾ ਗਿਆ ਕਿ ਜੇ ਤਸਦੀਕ ਕਰਨ ’ਤੇ ਇਹ ਪਾਇਆ ਜਾਂਦਾ ਹੈ ਕਿ ਵਾਤਾਵਰਨ ਪ੍ਰਬੰਧਨ ਫੰਡ ਦੀ ਰਕਮ ਸਕਰੀਨਿੰਗ ਪਲਾਂਟ ਦੁਆਰਾ ਪਹਿਲਾਂ ਹੀ ਉਸ ਮਾਤਰਾ ਲਈ ਅਦਾ ਕੀਤੀ ਜਾ ਚੁੱਕੀ ਹੈ, ਜੋ ਖੁੱਲ੍ਹੇ ਬਾਜ਼ਾਰ ਵਿਚ ਵੇਚੀ ਗਈ ਅਤੇ ਸਿੱਧੀ ਖਪਤਕਾਰਾਂ ਨੂੰ ਨਹੀਂ ਵੇਚੀ ਗਈ ਤਾਂ ਅਜਿਹੀ ਸਥਿਤੀ ਵਿਚ ਵਾਤਾਵਰਨ ਪ੍ਰਬੰਧਨ ਫੰਡ ਦੀ ਰਕਮ ਨੂੰ ਸਕਰੀਨਿੰਗ ਪਲਾਂਟ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਵਾਪਸ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੀ ਮਾਂ ਦੇ ਭਾਵੁਕ ਬੋਲ, "ਫੇਸਬੁੱਕ 'ਤੇ ਲੋਕੀ ਕਹਿੰਦੇ ਨੇ ਸਿੱਧੂ ਕਿਹੜਾ ਇਕੱਲਾ ਮਰਿਆ" (ਵੀਡੀਓ)

ਕਰੱਸ਼ਰ ਯੂਨਿਟਾਂ ਨੂੰ ਤਿੰਨ ਕਿਸ਼ਤਾਂ ਵਿਚ ਸਿਕਿਉਰਿਟੀ ਰਾਸ਼ੀ ਜਮ੍ਹਾਂ ਕਰਵਾਉਣ ਦੀ ਛੋਟ:

ਕੈਬਨਿਟ ਨੇ ਕਰੱਸ਼ਰ ਯੂਨਿਟਾਂ ਨੂੰ ਆਪਣੀ ਸਿਕਿਉਰਿਟੀ ਰਾਸ਼ੀ ਦੀ ਅਦਾਇਗੀ ਛੇ ਮਹੀਨਿਆਂ ਵਿਚ ਤਿੰਨ ਕਿਸ਼ਤਾਂ ਵਿਚ ਜਮ੍ਹਾਂ ਕਰਵਾਉਣ ਦੀ ਛੋਟ ਵੀ ਦੇ ਦਿੱਤੀ ਹੈ।

ਉੱਤਰੀ ਭਾਰਤ ਨਹਿਰ ਤੇ ਡਰੇਨੇਜ਼ ਐਕਟ, 1873 ਵਿਚ ਸੋਧ ਦਾ ਫੈਸਲਾ:

ਕੈਬਨਿਟ ਨੇ ਗੈਰ-ਸਿੰਜਾਈ ਮੰਤਵ ਲਈ ਨਹਿਰਾਂ/ਦਰਿਆਵਾਂ ਦੇ ਪਾਣੀ ਦੀ ਵਰਤੋਂ ਦੇ ਖਰਚਿਆਂ ਸਬੰਧੀ ਉਤਰੀ ਭਾਰਤ ਨਹਿਰੀ ਅਤੇ ਡਰੇਨੇਜ਼ ਨਿਯਮ, 1873 ਦੀ ਧਾਰਾ 75 ਨਾਲ ਪੜ੍ਹੀ ਗਈ ਧਾਰਾ 75 ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਹਰ ਸਾਲ 186 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bhagwat Maan
  • Punjab
  • Cabinet
  • Meeting
  • Decisions
  • Employment
  • ਭਗਵੰਤ ਮਾਨ
  • ਪੰਜਾਬ
  • ਸਰਕਾਰ
  • ਕੈਬਨਿਟ
  • ਫ਼ੈਸਲੇ

ਕਾਂਗਰਸ ਦੇ ਬੁਲਾਰੇ ਚਰਨ ਸਿੰਘ ਸਪਰਾ ਦੀ ‘ਜਗ ਬਾਣੀ’ ਨਾਲ ਖ਼ਾਸ ਗੱਲਬਾਤ (ਵੀਡੀਓ)

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • curbing wasteful spending in the chinese military to reduce costs
    ਖ਼ਰਚ ਘਟਾਉਣ ਲਈ ਚੀਨੀ ਸੈਨਾ 'ਚ ਫ਼ਿਜ਼ੂਲਖ਼ਰਚੀ 'ਤੇ ਲਗਾਮ, ਬਚਤ ਲਈ ਲਏ ਵੱਡੇ ਫ਼ੈਸਲੇ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • canada visa processing
    ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • cabinet approval for service rules for a separate cadre of 2 452 posts for bbmb
    ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ ਕੈਬਨਿਟ ਦੀ ਮਨਜ਼ੂਰੀ
  • time slots fixed for bursting firecrackers in mohali district
    ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
  • jammu and kashmir  cabinet  minister  oath  omar abdullah
    ਜੰਮੂ ਕਸ਼ਮੀਰ ਕੈਬਨਿਟ ਦਾ ਵਿਸਥਾਰ, 4 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +