ਚੰਡੀਗੜ੍ਹ : ਪੰਜਾਬ 'ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਦੌਰਾਨ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮਾਨ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਮਾਨ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਸਬੰਧਿਤ ਵਿਭਾਗ ਵੱਲੋਂ ਬੋਰਵੈੱਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾਣ।
ਇਹ ਵੀ ਪੜ੍ਹੋ : ਮੋਹਾਲੀ ਧਮਾਕਾ : ਪੁਲਸ ਇੰਟੈਲੀਜੈਂਸ ਦੇ ਹੈੱਡ ਕੁਆਰਟਰ 'ਤੇ ਰਾਕੇਟ ਲਾਂਚਰ ਚਲਾਉਣ ਵਾਲੇ ਮੁਲਜ਼ਮਾਂ ਦੀ ਹੋਈ ਪਛਾਣ
ਦੱਸਣਯੋਗ ਹੈ ਕਿ 3 ਦਿਨ ਪਹਿਲਾਂ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਇਲਾਕੇ 'ਚ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿਗਣ ਕਾਰਨ ਮੌਤ ਹੋ ਗਈ ਸੀ। ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ 'ਚ ਡਿਗ ਕੇ ਆਪਣੀ ਜਾਨ ਗੁਆ ਚੁੱਕੇ ਹਨ, ਜਿਸ ਤੋਂ ਬਾਅਦ ਸਰਕਾਰ ਨੇ ਸਖ਼ਤ ਐਕਸ਼ਨ ਲੈਂਦਿਆਂ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਦਮਪੁਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਵਿਅਕਤੀ 'ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
NEXT STORY