ਚੰਡੀਗੜ੍ਹ/ਜਲੰਧਰ/ਗੁਰਦਾਸਪੁਰ (ਅੰਕੁਰ, ਧਵਨ, ਵਿਨੋਦ, ਹਰਮਨ)-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਟਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਸ਼ਨੀਵਾਰ ਨੂੰ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ. ਟੀ. ਏ.) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ ਆਰਟਿਲਰੀ ਰੈਜ਼ੀਮੈਂਟ ’ਚ ਕਮਿਸ਼ਨ ਹਾਸਲ ਕੀਤਾ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਇੰਟੀਗ੍ਰੇਟਿਡ ਡਿਫੈਂਸ ਸਟਾਫ਼ ਲੈਫਟੀਨੈਂਟ ਜਨਰਲ ਜੌਹਨਸਨ ਪੀ. ਮੈਥਿਊ, ਪੀ. ਵੀ. ਐੱਸ. ਐੱਮ., ਯੂ. ਵਾਈ. ਐੱਸ. ਐੱਮ., ਏ. ਵੀ. ਐੱਸ.ਐੱਮ., ਵੀ.ਐੱਸ.ਐੱਮ., ਵਲੋਂ ਕੀਤਾ ਗਿਆ।
ਇਹ ਵੀ ਪੜ੍ਹੋ- ਗ੍ਰੰਥੀ ਦਾ ਹੈਰਾਨ ਕਰ ਦੇਣ ਵਾਲਾ ਕਾਰਾ, 18 ਦਿਨਾਂ 'ਚ ਕੀਤਾ ਅਜਿਹਾ ਕਾਂਡ ਕਿ...
ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮਾਧਵ ਸ਼ਰਮਾ ਨੂੰ ਦੇਸ਼ ਦੀ ਸੇਵਾ ਵਿਚ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇੰਸਟੀਟਿਊਟ ਦੇ 8ਵੇਂ ਕੋਰਸ ਦੇ ਕੈਡਿਟ ਲੈਫਟੀਨੈਂਟ ਮਾਧਵ ਸ਼ਰਮਾ ਦੇ ਮਾਤਾ ਗੋਪੀ ਰੰਜਨ ਸਰਕਾਰੀ ਹਾਈ ਸਕੂਲ, ਜੋਗੀ ਚੀਮਾ ਵਿਖੇ ਮੁੱਖ ਅਧਿਆਪਕ ਹਨ। ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਮਾਧਵ ਆਈ. ਬੀ., ਅੰਮ੍ਰਿਤਸਰ ਵਿਖੇ ਸੁਰੱਖਿਆ ਸਹਾਇਕ ਵਜੋਂ ਆਪਣੀ ਸੇਵਾ ਨਿਭਾਅ ਚੁੱਕੇ ਹਨ। ਮਾਧਵ ਸ਼ਰਮਾ ਦੇ ਕਮਿਸ਼ਨਡ ਹੋਣ ਨਾਲ ਇਸ ਸੰਸਥਾ ਦੇ ਹਥਿਆਰਬੰਦ ਬਲਾਂ ਵਿਚ ਕਮਿਸ਼ਨਡ ਅਫਸਰ ਬਣੇ ਕੈਡਿਟਾਂ ਦੀ ਕੁੱਲ ਗਿਣਤੀ 170 ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ ਚੌਹਾਨ, ਵੀ. ਐੱਸ. ਐੱਮ. (ਸੇਵਾਮੁਕਤ) ਨੇ ਦੱਸਿਆ ਕਿ ਇਸ ਮਹੀਨੇ ਦੇ ਅਖੀਰ ਤਕ ਸੰਸਥਾ ਦੇ 2 ਕੈਡਿਟ ਓ. ਟੀ. ਏ., ਗਯਾ ਵਿਖੇ ਐੱਸ.ਐੱਸ. ਸੀ. ਟੈੱਕ-64 ਕੋਰਸ ’ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਦਸੰਬਰ 2024 ਵਿਚ ਅੰਡਰਗ੍ਰੈਜੂਏਟ ਸਿਖਲਾਈ ਅਕਾਦਮੀਆਂ ਵਿਚ ਸ਼ਾਮਲ ਹੋਣ ਵਾਲੇ 14 ਕੈਡਿਟਾਂ ਤੋਂ ਬਾਅਦ, ਸੰਸਥਾ ਦੇ 32 ਕੈਡਿਟਾਂ ਨੇ ਐੱਸ. ਐੱਸ. ਬੀ. ਇੰਟਰਵਿਊ ਪਾਸ ਕਰ ਲਈ ਹੈ ਤੇ ਇਹ ਕੈਡਿਟ ਜੂਨ 2025 ’ਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਸਤੰਬਰ 2024 ’ਚ ਐੱਨ. ਡੀ. ਏ. ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਸੰਸਥਾ ਦੇ 34 ’ਚੋਂ 26 ਕੈਡਿਟ ਨੇ ਐੱਸ. ਐੱਸ. ਬੀ. ਇੰਟਰਵਿਊ ਪਾਸ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਲਤੂ ਕੁੱਤਾ ਘੁੰਮਾ ਰਹੇ ਮਾਂ-ਪੁੱਤ ਨਾਲ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰ ਨਾਲ ਵੱਢਿਆ
NEXT STORY