ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਕਤਸਰ ਵਿਖੇ ਮਾਘੀ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਵਿਚ ਸਿਰਫ਼ ਝੂਠ ਬੋਲ ਕੇ ਸੱਤਾ ਵਿਚ ਆਈ ਹੈ ਅਤੇ ਹੁਣ ਪੰਜਾਬੀਆਂ ਦੇ ਹੱਕਾਂ ਦਾ ਪੈਸਾ ਬਾਹਰਲੇ ਸੂਬਿਆਂ ਵਿਚ ਪ੍ਰਚਾਰ ਲਈ ਬਰਬਾਦ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਚੋਣਾਂ ਵੇਲੇ ਬੀਬੀਆਂ ਨੂੰ 1000 ਰੁਪਏ ਦੇਣ ਅਤੇ ਪੈਨਸ਼ਨ 2500 ਰੁਪਏ ਕਰਨ ਦੀਆਂ ਦਿੱਤੀਆਂ ਗਈਆਂ ਗਾਰੰਟੀਆਂ ਵੱਲ ਸਰਕਾਰ ਨੇ ਮੁੜ ਕੇ ਵੀ ਨਹੀਂ ਝਾਕਿਆ। ਉਨ੍ਹਾਂ ਦੋਸ਼ ਲਾਇਆ ਕਿ ਸਕੂਲਾਂ ਦੇ ਨਾਂ 'ਤੇ ਸਿਰਫ਼ ਰੰਗ-ਰੋਗਣ ਕੀਤਾ ਗਿਆ ਹੈ, ਜਦਕਿ ਸੂਬੇ ਵਿਚ ਇੱਕ ਵੀ ਨਵੀਂ ਸੜਕ ਜਾਂ ਹਸਪਤਾਲ ਨਹੀਂ ਬਣਾਇਆ ਗਿਆ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਦੇ ਸਾਰ ਸਕੂਲਾਂ ਨੂੰ ਮਿਲੀ ਧਮਕੀ, ਕੀਤੀ ਗਈ ਛੁੱਟੀ
ਪੰਜਾਬ ਦਾ ਖਜ਼ਾਨਾ ਲੁੱਟਣ ਦੇ ਦੋਸ਼
ਬਾਦਲ ਨੇ 'ਆਪ' ਦੀ ਤੁਲਨਾ ਅੰਗਰੇਜ਼ਾਂ ਅਤੇ ਮੁਗਲਾਂ ਨਾਲ ਕਰਦਿਆਂ ਕਿਹਾ ਕਿ ਜਿਵੇਂ ਉਹ ਦੇਸ਼ ਦਾ ਖਜ਼ਾਨਾ ਲੁੱਟਦੇ ਸਨ, ਉਸੇ ਤਰ੍ਹਾਂ ਹੁਣ ਕੇਜਰੀਵਾਲ ਦੀ ਪਾਰਟੀ ਪੰਜਾਬ ਨੂੰ ਲੁੱਟ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿਚ ਇਸ਼ਤਿਹਾਰਾਂ 'ਤੇ ਸਾਢੇ ਚਾਰ ਹਜ਼ਾਰ ਕਰੋੜ ਰੁਪਏ ਖਰਚ ਦਿੱਤੇ ਗਏ ਹਨ, ਜਦਕਿ ਅਕਾਲੀ ਸਰਕਾਰ ਦੌਰਾਨ ਸਾਲਾਨਾ ਬਜਟ ਸਿਰਫ਼ 30 ਕਰੋੜ ਰੁਪਏ ਹੁੰਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਟਾ-ਦਾਲ ਲਈ ਤਰਸ ਰਹੀ ਹੈ ਅਤੇ ਸੜਕਾਂ ਟੁੱਟੀਆਂ ਪਈਆਂ ਹਨ ਪਰ ਸਰਕਾਰ ਦੂਜੇ ਸੂਬਿਆਂ ਵਿਚ ਪ੍ਰਚਾਰ ਕਰਨ ਵਿਚ ਮਸ਼ਰੂਫ ਹੈ। ਸੁਖਬੀਰ ਬਾਦਲ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਇੱਥੋਂ ਤੱਕ ਕਿ ਪੰਜਾਬ ਦੇ ਅਫ਼ਸਰਾਂ ਦੀਆਂ ਬਦਲੀਆਂ ਵੀ ਦਿੱਲੀ ਤੋਂ ਹੀ ਹੁੰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਪੰਜਾਬ ਸਰਕਾਰ ਦਾ ਸਰਕਾਰੀ ਜਹਾਜ਼ ਨਿੱਜੀ ਵਰਤੋਂ ਲਈ ਵਰਤ ਰਹੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਲਈ ਮੋਹਾਲੀ ਵਿਚ 15-20 ਕਰੋੜ ਦੀ ਲਾਗਤ ਨਾਲ ਕੋਠੀ ਵੀ ਤਿਆਰ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਕਾਂਬਾ ਛੇੜਨ ਵਾਲੀ ਠੰਡ, ਟੁੱਟਿਆ 56 ਸਾਲਾਂ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ ਅਲਰਟ
ਸੁਖਬੀਰ ਨੇ ਕਿਹਾ ਕਿ 'ਆਪ' ਦੀਆਂ ਰੈਲੀਆਂ ਵਿਚ ਭੀੜ ਜੁਟਾਉਣ ਲਈ 1600 ਤੋਂ ਵੱਧ ਸਰਕਾਰੀ ਬੱਸਾਂ, ਪਟਵਾਰੀਆਂ ਅਤੇ ਪੰਚਾਇਤ ਸੈਕਟਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਰੈਲੀਆਂ ਦੇ ਤੰਬੂਆਂ ਅਤੇ ਲੰਗਰਾਂ ਦਾ ਖਰਚਾ ਵੀ ਸਰਕਾਰੀ ਖਜ਼ਾਨੇ ਵਿੱਚੋਂ ਦਿੱਤਾ ਜਾ ਰਿਹਾ ਹੈ ਅਤੇ ਟੈਂਟਾਂ ਦੇ ਠੇਕੇ ਵੀ ਦਿੱਲੀ ਦੀਆਂ ਕੰਪਨੀਆਂ ਨੂੰ ਦਿੱਤੇ ਗਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਲੈਂਡ ਪੂਲਿੰਗ ਨੀਤੀ ਵਰਗੇ ਮੁੱਦਿਆਂ 'ਤੇ ਵੱਡੀ ਲੜਾਈ ਲੜੀ ਹੈ ਅਤੇ ਉਹ ਪੰਜਾਬ ਦੇ ਹਿੱਤਾਂ ਲਈ ਅੱਗੇ ਵੀ ਡਟੇ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਆਲਟੋ ਸਵਾਰ ਨੌਜਵਾਨ ’ਤੇ ਅੰਨ੍ਹੇਵਾਹ ਫਾਇਰਿੰਗ
NEXT STORY