ਅੰਮ੍ਰਿਤਸਰ- ਪੰਜਾਬ 'ਚ ਮਾਘੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਰਧਾਲੂਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ’ਚ ਇਹ ਪਵਿੱਤਰ ਦਿਹਾੜਾ ਦੇਸ਼ ਵਿਦੇਸ਼ਾਂ ਵਿੱਚ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਦੇ ਚੱਲਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਪਹੁੰਚੇ ਸ਼ਰਧਾਲੂਆਂ ਨੇ ਸੰਗਤ ਨੇ ਅੱਜ ਦੇ ਪਵਿੱਤਰ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ । ਸੰਗਤ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਇਸ ਦੌਰਾਨ ਸੱਚਖੰਡ ਆਏ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅੱਜ-ਕੱਲ੍ਹ ਦੀ ਨੌਜਵਾਨ ਪੀੜੀ ਮਾਘੀ ਵਰਗੇ ਪਵਿੱਤਰ ਤਿਉਹਾਰਾਂ ਨੂੰ ਭੁੱਲਦੀ ਜਾ ਰਹੀ ਹੈ ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਮਾਘੀ ਦਾ ਮਤਲਬ ਕੀ ਹੈ। ਸਾਨੂੰ ਆਪਣੇ ਬੱਚਿਆਂ ਨੂੰ ਮਾਘੀ ਦੇ ਪਵਿੱਤਰ ਤਿਉਹਾਰ ਬਾਰੇ ਜਾਣੂ ਕਰਾਉਣਾ ਚਾਹੀਦਾ ਹੈ। ਮਾਘੀ ਦੇ ਨਾਲ ਸੰਗਰਾਂਦ ਵੀ ਹੈ ਤੇ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ । ਮਾਘੀ 'ਤੇ ਮੁਕਤਸਰ ਸਾਹਿਬ ਮੇਲਾ ਵੀ ਲਗਦਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ
ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ। ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਪਹਿਲਾਂ ਖਿਦਰਾਣਾ ਵਜੋਂ ਜਾਣੀ ਜਾਂਦੀ ਸੀ, ਇਸ ਢਾਬ ਦਾ ਮਾਲਕ ਖਿਦਰਾਣਾ ਸੀ, ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਜਲਾਲਾਬਾਦ ਦਾ ਵਸਨੀਕ ਸੀ। ਇਸ ਕਰਕੇ ਇਸ ਦਾ ਨਾਮ ਖਿਦਰਾਣੇ ਦੀ ਢਾਬ ਵਜੋਂ ਮਸ਼ਹੂਰ ਸੀ। ਇਸ ਜਗ੍ਹਾ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਇਲਾਕੇ ਦੇ ਸਿੱਖਾਂ ਦੀ ਮਦਦ ਨਾਲ ਮੁਗਲਾਂ ਨਾਲ ਜੰਗ ਕਰਦਿਆਂ ਸ਼ਹੀਦ ਹੋਏ 40 ਮੁਕਤਿਆਂ ਦਾ ਅੰਤਿਮ ਸਸਕਾਰ ਕੀਤਾ ਸੀ। ਇਸ ਤੋਂ ਬਾਅਦ ਇਸ ਦਾ ਨਾਮ ਸ੍ਰੀ ਮੁਕਤਸਰ ਪਿਆ ਸੀ।
ਇਹ ਵੀ ਪੜ੍ਹੋ-ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਲੀਵਰੀ ਬੁਆਏ ਨੂੰ ਘੇਰ ਕੇ ਨਗਦੀ ਤੇ ਮੋਬਾਈਲ ਫੋਨ ਖੋਹਿਆ
NEXT STORY