ਟਾਂਡਾ ਉੜਮੁੜ (ਜਸਵਿੰਦਰ, ਪੰਡਿਤ) : ਮਹਾਨ ਸਾਲਾਨਾ ਇਕੋਤਰੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਹੇਠ ਅੱਜ ਟਾਂਡਾ ਵਿਖੇ ਪੂਰੇ ਜਾਹੋ-ਜਲਾਲ ਨਾਲ ਸਜਾਇਆ ਗਿਆ, ਜਿਹੜਾ ਸਵੇਰੇ 10 ਵਜੇ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਤੋਂ ਰਵਾਨਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਏਅਰਕੰਡੀਸ਼ਨ ਪਾਲਕੀ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਇਆ ਗਿਆ ਸੀ। ਸੰਤ ਬਾਬਾ ਗੁਰਦਿਆਲ ਸਿੰਘ ਦੇ ਗੁਰਮਤਿ ਪ੍ਰਚਾਰ ਤੇ ਪ੍ਰਸਾਰ ਦੇ ਮਹਾਨ ਉਪਰਾਲੇ ਸਦਕਾ ਇਸ ਨਗਰ ਕੀਰਤਨ 'ਚ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਪੁੱਜੀ ਹੋਈ ਸੀ, ਉਥੇ ਇਹ ਨਗਰ ਕੀਰਤਨ ਦਾਰਾਪੁਰ ਬਾਈਪਾਸ ਤੋਂ ਤਹਿਸੀਲ ਚੌ, ਹਸਪਤਾਲ ਚੌਕ ਤੋਂ ਬਾਬਾ ਬੂਟਾ ਭਗਤ ਚੌਕ ਤੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਡੇਰਾ ਬਾਬਾ ਬਲਵੰਤ ਸਿੰਘ ਵਿਖੇ ਸਮਾਪਤ ਹੋਇਆ।

ਨਗਰ ਕੀਰਤਨ ਨੂੰ ਉਸ ਵੇਲੇ ਚਾਰ ਚੰਨ ਲੱਗ ਗਏ, ਜਦੋਂ ਵੱਖ-ਵੱਖ ਗੱਤਕਾ ਪਾਰਟੀਆਂ ਨੇ ਖਾਲਸਈ ਸ਼ਾਨ ਦੇ ਪ੍ਰਤੀਕ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਖ਼ਾਲਸਾਈ ਇਤਿਹਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵਿਸ਼ੇਸ਼ ਰੂਪ 'ਚ ਖਿੱਚ ਦਾ ਕੇਂਦਰ ਰਹੀਆਂ। ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਇਸ ਨਗਰ ਕੀਰਤਨ ਦੌਰਾਨ ਪੁੱਜੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਸੰਤ ਜੋਗਾ ਸਿੰਘ ਜੀ ਰਾਮੂ ਥਿਆੜਾ, ਸੰਤ ਅਮਰੀਕ ਸਿੰਘ ਜੀ, ਸੰਤ ਰਜਨੀਸ਼ ਸਿੰਘ ਜੀ, ਸੰਤ ਬਾਬਾ ਪਰਮਜੀਤ ਸਿੰਘ ਜੀ, ਸੰਤ ਦਵਿੰਦਰ ਸਿੰਘ, ਬਾਬਾ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਮਹਾਂਪੁਰਸ਼ ਪੁੱਜੇ।
ਇਸ ਦੌਰਾਨ ਪੰਜਾਬ ਕੇਸਰੀ ਗਰੁੱਪ ਤੋਂ ਸ੍ਰੀ ਅਭਿਜੈ ਚੋਪੜਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਅਰਵਿੰਦਰ ਸਿੰਘ ਰਸੂਲਪੁਰ, ਮਨਜੀਤ ਸਿੰਘ ਦਸੂਹਾ, ਸੁਖਵਿੰਦਰ ਸਿੰਘ ਮੂਨਕ, ਕਮਲਜੀਤ ਸਿੰਘ ਤੁਲੀ , ਬਿਕਰਮ ਸਿੰਘ ਲਾਲੀ, ਬਲਵਿੰਦਰ ਸਿੰਘ ਚਤੋਵਾਲ, ਮਹਿੰਗਾ ਸਿੰਘ ਚਤੋਵਾਲ, ਦੁਬਈ ਤੋਂ ਆਏ ਸ਼ੇਖ ਅਤੇ ਹੋਰ ਸ਼ਰਧਾਲੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ 26 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਗੁਰਮਤਿ ਸਮਾਗਮ ਦੌਰਾਨ ਹੋਵੇਗੀ। ਇਸ ਮੌਕੇ ਸੰਗਤਾਂ ਦੇ ਗੁਰੂ ਵਾਲੇ ਬਣਨ ਲਈ ਖੰਡੇ ਬਾਟੇ ਦੀ ਪਹੁਲ ਵੀ ਤਿਆਰ ਹੋਵੇਗੀ। ਸੰਤ ਬਾਬਾ ਗੁਰਦਿਆਲ ਸਿੰਘ ਨੇ ਸਮੂਹ ਸੰਗਤ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਖੱਟਣ ਲਈ ਪ੍ਰੇਰਿਆ।

ਇਕੋਤਰੀ ਸਮਾਗਮ ਦੇ ਨਗਰ ਕੀਰਤਨ ਦੌਰਾਨ ਜਿੱਥੇ ਉਚੇਚੇ ਤੌਰ 'ਤੇ ਪੰਜਾਬ ਕੇਸਰੀ ਗਰੁੱਪ ਤੋਂ ਅਭਿਜੈ ਚੋਪੜਾ ਨੇ ਸ਼ਿਰਕਤ ਕੀਤੀ, ਉੱਥੇ ਉਨ੍ਹਾਂ ਇਕੋਤਰੀ ਸਮਾਗਮ ਦੇ ਇਸ ਨਗਰ ਕੀਰਤਨ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਹਨਾਂ ਸਮਾਗਮਾਂ ਨੂੰ ਸਤਿਗੁਰ ਦੇ ਸੰਦੇਸ਼ ਅਤੇ ਸਿੱਖੀ ਸਿਧਾਂਤਾਂ ਦੇ ਪ੍ਰਤੀਕ ਦੱਸਿਆ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਸ੍ਰੀ ਅਭਿਜੈ ਚੋਪੜਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਅਤੇ ਉਚੇਚੇ ਤੌਰ 'ਤੇ ਪੁੱਜਣ ਲਈ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ ਆਗੂ ਰਮਿੰਦਰ ਆਵਲਾ ਅਕਾਲੀ ਦਲ 'ਚ ਸ਼ਾਮਲ
NEXT STORY