ਜਲੰਧਰ (ਵੈੱਬ ਡੈਸਕ,ਸੋਨੂੰ)- ਅੱਜ ਦੇਸ਼ ਭਰ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਜਲੰਧਰ ਵਿਚ ਵੀ ਮਹਾ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਜਲੰਧਰ ਦੇ ਵੱਖ-ਵੱਖ ਮੰਦਿਰਾਂ ਵਿਚ ਸਵੇਰ ਤੋਂ ਸ਼ਿਵ ਭਗਤ ਨਤਮਸਤਕ ਹੋ ਰਹੇ ਹਨ।
ਮੰਦਿਰਾਂ ਵਿਚ ਜਿੱਥੇ ਰੌਣਕਾਂ ਲੱਗੀਆਂ ਹੋਈਆਂ ਹਨ, ਉਥੇ ਹੀ 'ਹਰ ਹਰ ਮਹਾਦੇਵ' ਦੇ ਜੈਕਾਰੇ ਵੀ ਲੱਗ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਜਲੰਧਰ ਦੀ ਫੇਰੀ 'ਤੇ ਰਹੇ ਅਤੇ ਮਹਾ ਸ਼ਿਵਰਾਤਰੀ ਮੌਕੇ ਮਹਾਲਕਸ਼ਮੀ ਮੰਦਿਰ ਵਿਚ ਮੱਥਾ ਟੇਕਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਜਲੰਧਰ ਦੇ ਦੌਰੇ ਵਧ ਗਏ ਹਨ। ਵੀਰਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਵਿੱਚ ਸਸਤੀ ਰੇਤ ਲਈ ਇਕ ਖੱਡ ਲੋਕਾਂ ਨੂੰ ਸਮਰਪਿਤ ਕੀਤੀ ਅਤੇ ਅੱਜ ਮਹਾਸ਼ਿਵਰਾਤਰੀ ਮੌਕੇ ਮੁੱਖ ਮੰਤਰੀ ਜਲੰਧਰ ਸ਼ਹਿਰ ਦੇ ਮੰਦਿਰਾਂ ਵਿੱਚ ਮੱਥਾ ਟੇਕਣ ਲਈ ਆਏ।
ਮੁੱਖ ਮੰਤਰੀ ਮਾਨ ਦੇ ਦੌਰਿਆਂ ਨੂੰ ਲੋਕ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦਿਹਾਂਤ ਹੋ ਗਿਆ। ਉਸ ਤੋਂ ਬਾਅਦ ਹੁਣ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਹੈ। ਇਸ ਖਾਲੀ ਹੋਈ ਸੀਟ 'ਤੇ ਜਲਦੀ ਹੀ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ। ਪਹਿਲਾਂ ਹੀ ਜਲੰਧਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਮੁੱਖ ਮੰਤਰੀ ਦੇ ਇਨ੍ਹਾਂ ਦੌਰਿਆਂ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੈਣ ਲਈ ਖ਼ਪਤਕਾਰਾਂ ਦੀ ਵਧੀ ਪ੍ਰੇਸ਼ਾਨੀ, ਜਾਣੋ ਕਿਉਂ
ਇਹ ਵੀ ਪੜ੍ਹੋ : 'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰੋਮਾਨੀਆ ’ਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਪੇਂਟਰ ਨੂੰ ਠੱਗਿਆ
NEXT STORY