ਚੰਡੀਗੜ੍ਹ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਦੇ ਪੋਤੇ ਬ੍ਰਿਗੇਡੀਅਰ (ਸੇਵਾਮੁਕਤ) ਸੁਖਜੀਤ ਸਿੰਘ ਵਲੋਂ ਸਿੰਥੇਆ ਫਰੈਡਰਿਕ ਨਾਲ ਮਿਲ ਕੇ 'ਪ੍ਰਿੰਸ, ਪੈਟਰਨ ਐਂਡ ਪੈਟਰਿਆਟ ਮਹਾਰਾਜਾ ਜਗਤਜੀਤ ਸਿੰਘ ਆਫ ਕਪੂਰਥਲਾ' ਨਾਂ ਦੀ ਲਿਖੀ ਗਈ ਕਿਤਾਬ ਨੂੰ ਰਿਲੀਜ਼ ਕੀਤਾ। ਇਸ ਮੌਕੇ ਲੇਖਕਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਮਹਾਰਾਜਾ ਨੂੰ ਕਪੂਰਥਲਾ ਦੇ ਆਧੁਨੀਕਰਨ ਦਾ ਇਕ ਉਸਰਈਆ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਕਿਤਾਬ ਨੂੰ ਕਪੂਰਥਲਾ ਦੇ ਪੁਰਾਣੇ ਬੇਮਿਸਾਲ ਸ਼ਾਹੀ ਰਾਜੇ ਨੂੰ ਉਨ੍ਹਾਂ ਦੇ ਪੋਤਰੇ ਵੱਲੋਂ ਇਕ ਸੱਚੀ ਸ਼ਰਧਾਂਜਲੀ ਦੱਸਿਆ।
ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਗਿਆਨ ਦਾ ਸ੍ਰੋਤ ਦੱਸਦੇ ਹੋਏ ਕਿਹਾ ਕਿ ਇਹ ਕਪੂਰਥਲਾ ਦੀ ਰਿਆਸਤ ਦੇ ਆਖਰੀ ਰਾਜੇ ਬਾਰੇ ਨੌਜਵਾਨ ਪੀੜ੍ਹੀ ਲਈ ਗਿਆਨ ਹਾਸਲ ਕਰਨ ਲਈ ਉੱਚ ਦਰਜੇ ਦੀ ਪੁਸਤਕ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮੁਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ. ਐੱਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਸਕੱਤਰ ਮੁੱਖ ਮੰਤਰੀ ਗੁਰਕੀਰਤ ਕ੍ਰਿਪਾਲ ਸਿੰਘ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਡੀ. ਜੀ. ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਵਿੱਤ ਸਕੱਤਰ ਅਨਿਰੁੱਧ ਤਿਵਾੜੀ, ਫੌਜ ਦੇ ਸਾਬਕਾ ਮੁਖੀ ਵੀ. ਪੀ. ਮਲਿਕ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਹਾਜ਼ਰ ਸਨ।
ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ 488ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY